ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਉਹ ਪਿਛਲੇ 10 ਦਿਨਾਂ ਤੋਂ ਪੀਜੀਆਈ ਦੇ ਐਡਵਾਂਸ ਕਾਰਡੀਅਕ ਸੈਂਟਰ ਵਿਚ ਦਾਖਲ ਸਨ ਜਿਥੇ ਉਨ੍ਹਾਂ ਦਾ ਇਲਾਜ ਪੀਜੀਆਈ ਦੇ ਕਾਰਡੀਓਲਾਜੀ ਦੇ ਹੈੱਡ ਪ੍ਰੋਫੈਸਰ ਯਸ਼ਪਾਲ ਸ਼ਰਮਾ ਦੀ ਦੇਖਰੇਖ ਵਿਚ ਚੱਲ ਰਿਹਾ ਸੀ।
ਉਨ੍ਹਾਂ ਦੀ ਐਂਜੀਓਗ੍ਰਾਫੀ ਕਰਕੇ ਹਾਰਟ ਦੀਆਂ ਸਮੱਸਿਆਵਾਂ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੂੰ ਅਚਾਨਕ ਸੀਨੇ ਵਿਚ ਦਰਦ ਤੇ ਸਾਹ ਲੈਣ ਵਿਚ ਤਕਲੀਫ ਦੇ ਚੱਲਦਿਆਂ ਪੀਜੀਆਈ ਚੰਡੀਗੜ੍ਹ ਵਿਚ ਲਿਆਂਦਾ ਗਿਆ ਸੀ। ਪੀਜੀਆਈ ਤੋਂ ਡਿਸਚਾਰਜ ਹੋਣ ਦੇ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਕੌਰ ਸਿੰਘ ਨਾਲ ਫੋਨ ਉਤੇ ਗੱਲਬਾਤ ਕੀਤੀ।
ਕੈਪਟਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਕਿ ਇੰਨੀ ਛੋਟੀ ਉਮਰ ਵਿਚ ਬੱਚੇ ਦੀ ਮੌਤ ਹੋ ਜਾਣਾ ਬਹੁਤ ਦੁਖਦ ਹੈ। ਭਗਵਾਨ ਪਰਿਵਾਰ ਨੂੰ ਉਸ ਦੁੱਖ ਨੂੰ ਸਹਿਣ ਕਰਨ ਦੀ ਸਮਰੱਥਾ ਪ੍ਰਦਾਨ ਕਰੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਮੂਸੇਵਾਲਾ ਦੀ ਹੱਤਿਆ ਦੇ ਬਾਅਦ ਤੋਂਹੀ ਪਿਤਾ ਬਲਕੌਰ ਸਿੰਘ ਦੀ ਸਿਹਤ ਠੀਕ ਨਹੀਂ ਰਹਿੰਦੀ। ਜਵਾਨ ਬੇਟੇ ਦੀ ਮੌਤ ਨੇ ਉਨ੍ਹਾਂ ਨੂੰ ਅੰਦਰ ਤੋਂ ਤੋੜ ਦਿੱਤਾ ਹੈ। ਉਹ ਆਪਣਾ ਦਰਦ ਬਿਆਂ ਨਹੀਂ ਕਰ ਪਾਉਂਦੇ ਪਰ ਉਹ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਭੱਜ ਦੌੜ ਕਰ ਰਹੇ ਹਨ ਤਾਂ ਕਿ ਮੂਸੇਵਾਲਾ ਦੇ ਹਤਿਆਰਿਆਂ ਤੇ ਉਸ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਸਾਰੇ ਦੋਸ਼ੀਆਂ ਨੂੰ ਸਜ਼ਾ ਦਿਵਾ ਸਕੇ।
ਮੂਸੇਵਾਲਾ ਦੀ ਹੱਤਿਆ 29 ਮਈ ਨੂੰ ਹੋਈ ਸੀ। ਗੈਂਗਸਟਰ ਗੋਲਡੀ ਬਰਾੜ ਵੱਲੋਂ ਹੱਤਿਆ ਦੀ ਸਾਜ਼ਿਸ਼ ਰਚੀ ਗਈ ਸੀ। ਪੁਲਿਸ ਨੇ ਦੋਸ਼ੀ 6 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 2 ਸ਼ਾਰਪ ਸ਼ੂਟਰਾਂ ਦਾ ਐਨਕਾਊਂਟਰ ਹੋ ਚੁੱਕਾ ਹੈ।