ਪੰਜਾਬ ਦੇ ਸਦਰ ਬੰਗਾ ਵਿੱਚ ਇੱਕ 32 ਸਾਲ ਦੀ ਮਹਿਲਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕਾ ਦੇ ਚਾਚਾ ਤੇ ਪਿਤਾ ਨੇ ਸ਼ਹਿਨਾਜ਼ ਦੇ ਸਹੁਰਿਆਂ ਤੇ ਗੰਭੀਰ ਇਲਜ਼ਾਮ ਲਗਾਏ ਹਨ। ਸ਼ਹਿਨਾਜ਼ ਦਾ ਸੱਤ ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਮੌਤ ‘ਤੋਂ ਬਾਅਦ 2 ਮਾਸੂਮ ਧੀਆਂ ਦੇ ਸਿਰ ਤੋਂ ਮਾਂ ਦਾ ਸਾਇਆ ਉੱਠ ਗਿਆ ਹੈ। ਮਾਮਲੇ ਸਬੰਧੀ ਥਾਣਾ ਸਦਰ ਬੰਗਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਨੇ ਸੁਰਿੰਦਰ ਕੁਮਾਰ ਸ਼ਿੰਦੀ ਨੂੰ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ
ਥਾਣਾ ਸਦਰ ਬੰਗਾ ਦੇ SHO ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਮ੍ਰਿਤਕ ਸ਼ਹਿਨਾਜ਼ ਦੇ ਪਤੀ ਅਕਬਰ ਸ਼ਾਹ ਜੇਠ ਗੁਲਜਾਰ ਮੁਹੰਮਦ ਸੋਹਰਾ ਸ਼ੌਕਤ ਅਲੀ ਖਿਲਾਫ 306 ਦਾ ਮੁਕਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ –