ਪੰਜਾਬ ਦੇ ਬਰਨਾਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਇਥੇ ਪਿੰਡ ਕਾਲੇਕੇ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਨੂੰ ਜ਼ਹਿਰ ਦੇ ਕੇ ਫਿਰ ਆਪਣੀ ਜੀਵਨ ਲੀਲਾ ਵੀ ਸਮਾਪਤ ਕਰ ਲਈ। ਔਰਤ ਅਤੇ ਉਸ ਦੀ 5 ਸਾਲ ਦੀ ਧੀ ਜੋਤੀ ਦੀ ਮੌਤ ਹੋ ਗਈ, ਜਦਕਿ 8 ਸਾਲ ਦੇ ਪੁੱਤਰ ਸੁਖਮਨਪ੍ਰੀਤ ਸਿੰਘ ਨੂੰ ਗੰਭੀਰ ਹਾਲਤ ‘ਚ ਧਨੌਲਾ ਦੇ ਸਰਕਾਰੀ ਹਸਪਤਾਲ ਤੋਂ ਪਟਿਆਲਾ ਦੇ ਰਜਿੰਦਰਾ ਮੈਡੀਕਲ ਕਾਲਜ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਬੱਚਿਆਂ ਦੇ ਪਿਓ ਦਾ ਆਪਣੇ ਪੂਰੇ ਪਰਿਵਾਰ ਦੀਆਂ ਲਾਸ਼ਾਂ ਦੇਖ ਕੇ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।
ਸੁਖਮਨਪ੍ਰੀਤ ਦੀ ਲਾਸ਼ ਮੰਗਲਵਾਰ ਨੂੰ ਪਟਿਆਲਾ ਤੋਂ ਬਰਨਾਲਾ ਲਿਆਂਦੀ ਗਈ। ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਤਿੰਨਾਂ ਦਾ ਸ਼ਾਮ ਤੱਕ ਉਨ੍ਹਾਂ ਦੇ ਪਿੰਡ ਵਿੱਚ ਸਸਕਾਰ ਕਰ ਦਿੱਤਾ ਜਾਵੇਗਾ।
35-36 ਸਾਲ ਦੀ ਵੀਰਪਾਲ ਕੌਰ ਪਿੰਡ ਕਾਲੇਕੇ ਵਿਖੇ ਆਪਣੇ ਪਤੀ ਨਾਲ ਰਹਿ ਰਹੀ ਸੀ। ਵੀਰਪਾਲ ਦਾ ਪਰਿਵਾਰ ਬਹੁਤ ਗਰੀਬ ਸੀ ਅਤੇ ਉਸ ਦਾ ਪਤੀ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਵੀਰਪਾਲ ਕੌਰ ਦੇ 2 ਪੁੱਤਰ ਅਤੇ ਇੱਕ ਧੀ ਸੀ। ਉਸ ਦੇ ਵੱਡੇ ਪੁੱਤਰ ਅਕਾਸ਼ਦੀਪ ਦੀ ਤਿੰਨ ਮਹੀਨੇ ਪਹਿਲਾਂ ਪਿੰਡ ਕਾਲੇਕੇ ਦੀ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਉਦੋਂ ਤੋਂ ਵੀਰਪਾਲ ਕੌਰ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
25 ਅਕਤੂਬਰ ਨੂੰ ਵੀਰਪਾਲ ਕੌਰ ਦਾ ਪਤੀ ਨਾਲ ਦੇ ਪਿੰਡ ਵਿੱਚ ਕੰਮ ‘ਤੇ ਗਿਆ ਹੋਇਆ ਸੀ। ਘਰ ਵਿੱਚ ਸਿਰਫ ਵੀਰਪਾਲ ਕੌਰ, ਉਸ ਦਾ ਪੁੱਤਰ ਸੁਖਮਨਪ੍ਰੀਤ ਅਤੇ ਧੀ ਜੋਤੀ ਸਨ। ਦੇਰ ਸ਼ਾਮ ਵੀਰਪਾਲ ਕੌਰ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰ ਦਿੱਤਾ ਅਤੇ ਫਿਰ ਖੁਦ ਵੀ ਖਾ ਲਿਆ। ਪਰਿਵਾਰ ਵਿੱਚ ਕੋਈ ਨਾ ਹੋਣ ਕਾਰਨ ਤਿੰਨੋਂ ਘਰ ਵਿੱਚ ਹੀ ਰਹੇ।
ਇਹ ਵੀ ਪੜ੍ਹੋ : ਰੰਧਾਵਾ ਦਾ ਅਰੂਸਾ ‘ਤੇ ਫਿਰ ਵੱਡਾ ਹਮਲਾ, ਖੇਤੀ ਕਾਨੂੰਨਾਂ ਨੂੰ ਲੈ ਕੇ ਕੈਪਟਨ ‘ਤੇ ਵੀ ਲਾਏ ਵੱਡੇ ਇਲਜ਼ਾਮ
ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਵੀਰਪਾਲ ਕੌਰ ਦਾ ਪਤੀ ਮਜ਼ਦੂਰੀ ਕਰਕੇ ਵਾਪਸ ਪਰਤਿਆ। ਇਸ ਤੋਂ ਬਾਅਦ ਉਹ ਪਿੰਡ ਵਾਲਿਆਂ ਦੀ ਮਦਦ ਨਾਲ ਤਿੰਨਾਂ ਨੂੰ ਧਨੌਲਾ ਦੇ ਸਰਕਾਰੀ ਹਸਪਤਾਲ ਲੈ ਕੇ ਆਇਆ, ਜਿੱਥੇ ਡਾਕਟਰਾਂ ਨੇ ਵੀਰਪਾਲ ਕੌਰ ਅਤੇ ਉਸ ਦੀ 5 ਸਾਲਾ ਧੀ ਜੋਤੀ ਨੂੰ ਮ੍ਰਿਤਕ ਐਲਾਨ ਦਿੱਤਾ। 8 ਸਾਲਾ ਸੁਖਮਨਪ੍ਰੀਤ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਜਿੱਥੇ ਉਸ ਦੀ ਵੀ ਮੌਤ ਹੋ ਗਈ।
ਇੱਕ ਹੀ ਪਰਿਵਾਰ ਦੇ ਤਿੰਨ ਵਿਅਕਤੀਆਂ ਵੱਲੋਂ ਖੁਦਕੁਸ਼ੀ ਕਰਨ ਦੀ ਘਟਨਾ ਨਾਲ ਕਾਲੇਕੇ ਪਿੰਡ ਦਾ ਹਰ ਵਿਅਕਤੀ ਸਦਮੇ ਵਿੱਚ ਹੈ। ਮੰਗਲਵਾਰ ਨੂੰ ਸੁਖਮਨਪ੍ਰੀਤ ਦੀ ਲਾਸ਼ ਨੂੰ ਪਟਿਆਲਾ ਤੋਂ ਵਾਪਸ ਬਰਨਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਇੱਥੇ ਪੋਸਟਮਾਰਟਮ ਤੋਂ ਬਾਅਦ ਵੀਰਪਾਲ ਕੌਰ, ਜੋਤੀ ਅਤੇ ਸੁਖਮਨਪ੍ਰੀਤ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਉਨ੍ਹਾਂ ਦਾ ਦੇਰ ਸ਼ਾਮ ਤੱਕ ਪਿੰਡ ਵਿੱਚ ਸਸਕਾਰ ਕੀਤੇ ਜਾਣ ਦੀ ਸੰਭਾਵਨਾ ਹੈ।