ਪੰਜਾਬ ਦੇ ਹੁਸ਼ਿਆਰਪੁਰ ‘ਚ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਧੂੰਆਂ ਨਿਕਲਦਾ ਦੇਖ ਕੇ ਕਾਰ ‘ਚ ਬੈਠੇ ਤਿੰਨੇ ਵਿਅਕਤੀ ਤੁਰੰਤ ਬਾਹਰ ਨਿਕਲ ਗਏ। ਇਸ ‘ਤੋਂ ਬਾਅਦ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਰਨਾ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਕਾਰ ਚਾਲਕ ਜਤਿੰਦਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਵਨੀਤ ਕੌਰ, ਨਾਨੀ ਮਨਜੀਤ ਕੌਰ ਨਾਲ ਕਾਰ ਨੰਬਰ PB-42-L-1155 ਵਿੱਚ ਬਲਗਾਨ ਵਿਖੇ ਰਿਸ਼ਤੇਦਾਰਾਂ ਦੇ ਘਰ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਨੇੜੇ ਪਹੁੰਚੇ ਤਾਂ ਕਾਰ ਦੇ ਬੋਨਟ ‘ਚੋਂ ਅਚਾਨਕ ਧੂੰਆਂ ਨਿਕਲਣ ਲੱਗਾ। ਉਸ ਨੇ ਕਾਰ ਰੋਕ ਕੇ ਆਪਣੇ ਨਾਲ ਕਾਰ ਵਿਚ ਬੈਠੀਆਂ ਮਾਂ ਅਤੇ ਦਾਦੀ ਨੂੰ ਬਾਹਰ ਕੱਢਿਆ। ਤਿੰਨੋਂ ਵਿਅਕਤੀ ਸਮੇਂ ਸਿਰ ਕਾਰ ‘ਚੋਂ ਉਤਰ ਕੇ ਸੜਕ ਕਿਨਾਰੇ ਪਹੁੰਚੇ ਨਹੀਂ ‘ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
ਇਹ ਵੀ ਪੜ੍ਹੋ : WTC Final ‘ਤੋਂ ਪਹਿਲਾ ਟੀਮ ਇੰਡੀਆ ਨੂੰ ਵੱਡਾ ਝਟਕਾ, ਕੇਐਲ ਰਾਹੁਲ ਤੇ ਜੈਦੇਵ ਉਨਾਦਕਟ IPL ਤੋਂ ਹੋਏ ਬਾਹਰ
ਜਤਿੰਦਰ ਨੇ ਦੱਸਿਆ ਕਿ ਕਾਰ ਨੂੰ ਅੱਗ ਲੱਗਦੀ ਦੇਖ ਸਥਾਨਕ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਆਪਣੇ ਤੌਰ ‘ਤੇ ਕਾਰ ਨੂੰ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਕਾਬੂ ਤੋਂ ਬਾਹਰ ਹੋ ਗਈ। ਇਸ ‘ਤੋਂ ਬਾਅਦ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਪਾਣੀ ਦੀਆਂ ਬੁਛਾੜਾਂ ਨਾਲ ਅੱਗ ‘ਤੇ ਕਾਬੂ ਪਾਇਆ।
ਵੀਡੀਓ ਲਈ ਕਲਿੱਕ ਕਰੋ -: