ਪੰਜਾਬ ਹਰਿਆਣਾ ਦੀ ਸਰਹੱਦ ‘ਤੇ ਘੱਗਰ ਦਰਿਆ ਵਿਚ ਆਏ ਉਫਾਨ ਨਾਲ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਹੈ। ਸਰਹੱਦ ‘ਤੇ ਪੈਂਦੇ ਚੰਦਪੁਰਾ ਬੰਨ੍ਹ ਵਿਚ ਦਰਾਰ ਆ ਜਾਣ ਦੇ ਬਾਅਦ ਮਾਨਸਾ ਦੇ ਸਰਦੂਲਗੜ੍ਹ, ਸਾਧੂਗੜ੍ਹ ਇਲਾਕਿਆਂ ਵਿਚ ਹੜ੍ਹ ਦੇ ਹਾਲਾਤ ਬਣੇ ਹੋਏ ਹਨ। ਲੋਕਾਂ ਦੇ ਘਰਾਂ ਤੋਂ ਲੈ ਕੇ ਖੇਤ ਸਾਰਾ ਕੁਝ ਪਾਣੀ ਵਿਚ ਡੁੱਬਿਆ ਹੋਇਆ ਹੈ। ਹੁਣ ਪਾਣੀ ਦੇ ਪੱਧਰ ਵਿਚ ਥੋੜ੍ਹਾ ਘਟਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ।
ਸਾਂਸਦ ਹਰਸਿਮਰਤ ਕੌਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸੰਦੇਸ਼ ਪਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਘੱਗਰ ਨਦੀ ਦੇ ਪਾਣੀ ਦਾ ਪੱਧਰ ਹੇਠਾਂ ਜਾਣਾ ਸ਼ੁਰੂ ਹੋ ਗਿਆ ਹੈ। ਮਾਨਸਾ ਜ਼ਿਲ੍ਹੇ ਵਿਚ ਜੋ ਵੀ ਹੜ੍ਹ ਦਾ ਪਾਣੀ ਲਗਾਤਾਰ ਵਧ ਰਿਹਾ ਸੀ, ਉਸ ਵੀ ਘੱਟ ਹੋਇਆ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕਿਹਾ ਹੈ ਕਿ ਘਰਾਂ-ਦੁਕਾਨਾਂ ਵਿਚ ਵੜੇ ਪਾਣੀ ਲਈ ਕਿਸੇ ਨੂੰ ਪੰਪ ਚਾਹੀਦਾ ਹੈ ਤਾਂ ਉਹ ਮਾਨਸਾ ਦਫਤਰ ਨਾਲ ਸੰਪਰਕ ਕਰਨ।
ਇਹ ਵੀ ਪੜ੍ਹੋ : ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਅਦਾਲਤ ਨੇ ਸਿਹਤ ਕਾਰਨਾਂ ਦਾ ਦਿੱਤਾ ਹਵਾਲਾ
ਸਾਂਸਦ ਬਾਦਲ ਨੇ ਆਪਣਾ ਇਕ ਨੰਬਰ ਵੀ ਜਾਰੀ ਕੀਤਾ ਹੈ। ਨਾਲ ਹੀ ਲਿਖਿਆ ਹੈ ਕਿ ਜੇਕਰ ਕਿਸੇ ਨੂੰ ਕੋਈ ਮਦਦ ਦੀ ਲੋੜ ਹੈ ਤਾਂ ਉਹ ਬੇਝਿਜਕ ਉਸ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਦੀ ਛੋਟੀ ਜਿਹੀ ਸੇਵਾਦਾਰ ਹਰ ਸਮੇਂ ਉਨ੍ਹਾਂ ਦੀ ਸੇਵਾ ਵਿਚ ਹਾਜ਼ਰ ਹੈ। ਦੱਸ ਦੇਈਏ ਕਿ ਹੜ੍ਹ ਤੋਂ ਪਹਿਲਾਂ ਹਰਸਿਮਰਤ ਕੌਰ ਨੇ ਚੰਦਪੁਰਾ ਦਾ ਦੌਰਾ ਵੀ ਕੀਤਾ ਸੀ ਤੇ ਪ੍ਰਸ਼ਾਸਨ ਨੂੰ ਅਲਰਟ ਵੀ ਕੀਤਾ ਸੀ ਪਰ ਪ੍ਰਸ਼ਾਸਨ ਨੇ ਗੰਭੀਰਤਾ ਨਹੀਂ ਦਿਖਾਈ।
ਵੀਡੀਓ ਲਈ ਕਲਿੱਕ ਕਰੋ -: