ਸੰਸਦ ਦਾ ਮਾਨਸੂਨ ਸੈਸ਼ਨ ਆਪਣੇ ਤੈਅ ਸਮੇਂਤੋਂ 4 ਦਿਨ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ, ਜਿਸ ਕਰਕੇ ਸੰਗਰੂਰ ਤੋਂ MP ਸਿਮਰਨਜੀਤ ਸਿੰਘ ਮਾਨ ਨੂੰ ਸੰਸਦ ਵਿੱਚ ਬੋਲਣ ਦਾ ਸਮਾਂ ਨਹੀਂ ਮਿਲ ਸਕਿਆ, ਇਸ ਨੂੰ ਲੈ ਕੇ ਉਨ੍ਹਾਂ ਆਪਣੀ ਭੜਾਸ ਕੱਢੀ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬਿਨਾਂ ਕੋਈ ਕਾਰਨ ਦੱਸੇ ਸੰਸਦ ਨੂੰ ਮੁਲਤਵੀ ਕਰਨਾ ਅਪਮਾਨਜਨਕ ਹੈ ਅਤੇ ਇਹ ਦਰਸਾਉਂਦਾ ਹੈ ਕਿ ਸੰਸਦ ਮੈਂਬਰਾਂ ‘ਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਸਿੱਖ ਹੋਣ ਦੇ ਨਾਤੇ ਮੈਨੂੰ ਬੋਲਣ ਦਾ ਸਮਾਂ ਨਹੀਂ ਮਿਲਦਾ। ਸੰਸਦ ਪੂਰੀ ਤਰ੍ਹਾਂ ਬਹੁਗਿਣਤੀ ਤੇ ਸਰਵਉੱਚਵਾਦੀ ਹੈ, ਘੱਟ ਗਿਣਤੀ ਹੋਣਾ ਮਾੜੀ ਕਿਸਮਤ ਹੈ।
ਦੱਸ ਦੇਈਏ ਕਿ ਸੰਸਦ ਦੇ ਦੋਵੇਂ ਸਦਨਾਂ ਨੂੰ ਸੋਮਵਾਰ ਦੁਪਹਿਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਅਜਿਹਾ ਸਤਵੀਂ ਵਾਰ ਹੋਇਆ ਹੈ ਜਦੋਂ ਸੰਸਦ ਦੇ ਦੋਵੇਂ ਸਦਨਾਂ ਨੂੰ ਤੈਅ ਸਮੇਂ ਤੋਂ ਪਹਿਲਾਂ ਮੁਲਤਵੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਖਿਡਾਰੀਆਂ ਲਈ ਖੁਸ਼ਖਬਰੀ, ਮਾਨ ਸਰਕਾਰ ਇਸ ਮਹੀਨੇ ਕਰਵਾ ਰਹੀ ਖੇਡ ਮੇਲਾ, 11 ਤੋਂ ਰਜਿਸਟ੍ਰੇਸ਼ਨ ਸ਼ੁਰੂ
ਹਾਲਾਂਕਿ ਚਾਰ ਹਫਤਿਆਂ ਵਿੱਚੋਂ ਇੱਕ ਹਫਤਾ ਹੀ ਸਦਨ ਦਾ ਕੰਮ ਸੁਚਾਰੂ ਢੰਗ ਨਾਲ ਚਲਾਇਆ ਗਿਆ। ਮਹਿੰਗਾਈ ਤੇ ਬੇਰੋਜ਼ਗਾਰੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦੇ ਚੱਲਦਿਆਂ ਸ਼ੁਰੂਆਤ ਦੇ ਦੋ ਹਫਤੇ ਹੰਗਾਮੇ ਦੀ ਭੇਟ ਚੜ੍ਹ ਗਏ। ਸਦਨ ਨੂੰ ਮੁਲਤਵੀ ਕਰਨ ਤੋਂ ਪਹਿਲਾਂ ਲੋਕ ਸਭਾ ਪ੍ਰਧਾਨ ਓਮ ਬਿਰਲਾ ਨੇ ਕਿਹਾ ਕਿ ਲੋਕ ਸਭਾ ਨੇ 16 ਦਿਨ ਤੱਕ ਬੈਠਕ ਕੀਤੀ ਤੇ 7 ਕਾਨੂੰਨ ਪਾਸ ਕੀਤੇ ਤਾਂ ਦੂਜੇ ਪਾਸੇ ਰਾਜ ਸਭਾ ਵਿੱਚ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਦੱਸਿਆ ਕਿ ਉੱਚ ਸਦਨ ਵੱਚ 38 ਘੰਟੇ ਕੰਮ ਹੋਇਆ ਤੇ 47 ਘੰਟਿਆਂ ਤੋਂ ਵੱਧ ਦਾ ਸਮਾਂ ਹੰਗਾਮਿਆਂ ਦੀ ਭੇਟ ਚੜ੍ਹਿਆ।
ਵੀਡੀਓ ਲਈ ਕਲਿੱਕ ਕਰੋ -: