ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕੇਂਦਰ ਸਰਕਾਰ ਦੀ ਤਿਰੰਗਾ ਮੁਹਿੰਮ ਪਸੰਦ ਨਹੀਂ ਆਈ। ਸੰਸਦ ਮੈਂਬਰ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੇ ਵਪਾਰਕ ਅਦਾਰਿਆਂ ‘ਤੇ ਕੇਸਰੀ ਝੰਡੇ ਲਗਾਉਣ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦ ਮੈਂਬਰ ‘ਤੇ ਨਿਸ਼ਾਨਾ ਸਾਧਿਆ।
ਸੀ.ਐੱਮ. ਨੇ ਕਿਹਾ ਕਿ ਸੰਵਿਧਾਨ ਦੀ ਸਹੁੰ ਖਾਣ ਵਾਲਿਆਂ ਨੂੰ ਤਿਰੰਗੇ ਤੋਂ ਪਰੇਸ਼ਾਨੀ ਕਿਉਂ ਹੈ? ਇਸ ਦੇ ਨਾਲ ਹੀ ਇਸ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ, ਜਿਸ ਦਾ ਸੀ.ਐੱਮ. ਭਗਵੰਤ ਮਾਨ ਨੇ ਵੀ ਸਖ਼ਤ ਵਿਰੋਧ ਕੀਤਾ ਸੀ।
ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਕਿਹਾ ਕਿ ਕੇਜਰੀਵਾਲ ਕੱਟੜਪੰਥੀ ਸੋਚ ਤਹਿਤ ਤਿਰੰਗੇ ਝੰਡੇ ਦੀ ਗੱਲ ਕਰਦੇ ਹਨ। ਇਨ੍ਹਾਂ ਤਾਨਾਸ਼ਾਹੀ ਹੁਕਮਾਂ ਨੂੰ ਸਿੱਖ ਵਿਦਿਆਰਥੀ ਕਿਵੇਂ ਮਨਜ਼ੂਰ ਕਰਨਗੇ। ਮਾਨ ਨੇ ਕਿਹਾ ਕਿ ਕੇਸਰੀ ਝੰਡਾ ਲਾ ਕੇ ਆਪਣੀ ਆਜ਼ਾਦ ਹਸਤੀ ਨੂੰ ਕਾਇਮ ਰਖਣਾ ਚਾਹੀਦਾ ਹੈ। ਤਿਰੰਗੇ ਲਹਿਰਾ ਕੇ ਸਾਨੂੰ ਉਲਝਾ ਕੇ ਸਾਡੀ ਵੱਖਰੀ ਸੋਚ, ਪਛਾਣ ਤੇ ਆਜ਼ਾਦੀ ਦੇ ਮਕਸਦ ਨੂੰ ਕੱਟੜਵਾਦੀ ਸੋਚ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CM ਮਾਨ ਬੋਲੇ- ‘ਨੀਤੀ ਆਯੋਗ ਦੀ ਮੀਟਿੰਗ ‘ਚ ਚੁੱਕਾਂਗੇ ਪੰਜਾਬ ਦੇ ਪਾਣੀਆਂ, ਕਿਸਾਨਾਂ ਦੇ ਕਰਜ਼ੇ ਸਣੇ ਕਈ ਮੁੱਦੇ’
ਭਗਵੰਤ ਮਾਨ ਨੇ ਸਿਮਰਨਜੀਤ ਮਾਨ ‘ਤੇ ਕਿਹਾ ਕਿ ਉਹ ਸੰਵਿਧਾਨ ਦੀ ਸਹੁੰ ਖਾਂਦੇ ਹਨ ਅਤੇ ਉਨ੍ਹਾਂ ਨੂੰ ਦੇਸ਼ ਦਾ ਝੰਡਾ ਪਸੰਦ ਨਹੀਂ ਹੈ। ਇਸ ਤਰ੍ਹਾਂ ਦਾ ਡਬਲ ਸਟੈਂਡਰ ਨਹੀਂ ਚੱਲੇਗਾ। ਇਹ ਦੇਸ਼ ਸਾਨੂੰ ਸ਼ਹੀਦਾਂ ਅਤੇ ਪੁਰਖਿਆਂ ਨੇ ਦਿੱਤਾ ਹੈ। ਅਸੀਂ 90 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਇਹ ਸਾਰੀਆਂ ਦੁਕਾਨਾਂ ਉਨ੍ਹਾਂ ਲਈ ਹਨ ਜਿਨ੍ਹਾਂ ਨੂੰ ਝੰਡੇ ਪਸੰਦ ਨਹੀਂ ਹਨ। ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਚਾਹੀਦੀਆਂ ਹਨ, ਉਨ੍ਹਾਂ ਦੀਆਂ ਦੁਕਾਨਾਂ ਦਾ ਕੋਈ ਗਾਹਕ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: