ਪੂਰਾ ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਆਜ਼ਾਦੀ ਦੇ ਦਿਹਾੜੇ ਨੂੰ ਦੋ ਦਿਨ ਬਾਕੀ ਰਹਿ ਗਏ ਹਨ ਪਰ ਲੋਕਾਂ ਨੇ ਇਸ ਦਾ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਹੋਈ।
ਪੰਜਾਬ ਵਿੱਚ ਵੀ ਲੋਕਾਂ ਨੇ ਹਰ ਘਰ ਤਿਰੰਗੇ ਮੁਹਿੰਮ ਅਧੀਨ ਆਪਣੇ ਘਰਾਂ ਵਿੱਚ ਤਿਰੰਗਾ ਲਹਿਰਾਉਣਾ ਸ਼ਉਰੂ ਕਰ ਦਿੱਤਾ ਹੈ। ਇਸੇ ਤਹਿਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸਾਂਸਦ ਪਰਨੀਤ ਕੌਰ ਨੇ ਵੀ ਆਪਣੇ ਪਟਿਆਲਾ ਸਥਿਤ ਰਿਹਾਇਸ਼ ‘ਤੇ ਝੰਡਾ ਲਹਿਰਾਇਆ।
ਇਸ ਦੀ ਪੋਸਟ ਵੀ ਉਨ੍ਹਾਂ ਨੇ ਫੇਸਬੁੱਕ ‘ਤੇ ਸ਼ੇਅਰ ਕੀਤੀ ਅਤੇ ਲਿਖਿਆ ਕਿ ਅੱਜ ਆਪਣੇ ਪਟਆਲਾ ਰਿਹਾਇਸ਼ ‘ਤੇ ਸਾਡਾ ਰਾਸ਼ਟਰੀ ਝੰਡਾ ਲਹਿਰਾਇਆ। ਸਾਡਾ ਰਾਸ਼ਟਰੀ ਝੰਡਾ ਸਾਡਾ ਮਾਣ, ਸਾਡੀ ਪਛਾਣ ਹੈ। ਆਓ ਅਸੀਂ ਸਾਰੇ ਮਿਲ ਕੇ ਆਪਣੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਨੂੰ ਮਨਾਈਏ ਅਤੇ ਉਨ੍ਹਾਂ ਸਾਰੀਆਂ ਕੁਰਬਾਨੀਆਂ ਨੂੰ ਯਾਦ ਕਰੀਏ ਜੋ ਸਾਡੇ ਆਜ਼ਾਦੀ ਘੁਲਾਟੀਆਂ ਨੇ ਸਾਡੇ ਲਈ ਕੀਤੀਆਂ ਹਨ। ਜੈ ਹਿੰਦ!
ਇਹ ਵੀ ਪੜ੍ਹੋ : ਪੰਜਾਬ ‘ਚ ਕੋਰੋਨਾ ਦਾ ਕਹਿਰ, ਸਕੂਲਾਂ-ਕਾਲਜਾਂ, ਮਾਲਜ਼ ਤੇ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਹੋਇਆ ਲਾਜ਼ਮੀ
ਦੱਸ ਦੇਈਏ ਕਿ ਅੱਜ ਧੂਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਉਨ੍ਹਾਂ ਦੀ ਭੈਣ ਨੇ ਤਿਰੰਗਾ ਯਾਤਰਾ ਕੱਢ ਕੇ ਧੂਰੀ ਸ਼ਹਿਰ ਨਿਵਾਸੀਆਂ ਨੂੰ ਵਧਾਈ ਦਿੱਤੀ। ਇਹ ਤਿਰੰਗਾ ਯਾਤਰਾ ‘ਹਰ ਘਰ ਤਿਰੰਗਾ’ ਮੁਹਿੰਮ ਦਾ ਹੀ ਹਿੱਸਾ ਹੈ।
ਵੀਡੀਓ ਲਈ ਕਲਿੱਕ ਕਰੋ -: