ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਾਂਸਦ ਬਿੱਟੂ ਦੇ ਵ੍ਹਾਟਸਐਪ ‘ਤੇ ਕਿਸੇ ਵਿਦੇਸ਼ ਨੰਬਰ ਤੋਂ ਧਮਕੀ ਦੀ ਕਾਲ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਧਮਕੀ ਦੇਣ ਵਾਲੇ ਨੇ ਸਾਂਸਦ ਬਿੱਟੂ ਨੂੰ ਕਿਹਾ ਕਿ ਜਲਦੀ ਹੀ ਉਨ੍ਹਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਮਗਰੋਂ ਸਾਂਸਦ ਬਿੱਟੂ ਨੇ ਇਸ ਦੀ ਸ਼ਿਕਾਇਤ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਧਮਕੀ ਭਰਿਆ ਫੋਨ ਕਿੱਥੋਂ ਆਇਆ ਹੈ।
ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਰਵਨੀਤ ਬਿੱਟੂ ਹੀ ਨਹੀਂ, ਸਗੋਂ ਉਨ੍ਹਾਂ ਦੇ ਭਰਾ ਗੁਰਕੀਰਤ ਕੋਟਲੀ ਸਮੇਤ ਹੋਰ ਪਰਿਵਾਰਕ ਮੈਂਬਰ ਵੀ 24 ਘੰਟੇ ਕੇਂਦਰੀ ਸੁਰੱਖਿਆ ਬਲਾਂ ਨਾਲ ਘਿਰੇ ਰਹਿੰਦੇ ਹਨ।
ਸਾਂਸਦ ਰਵਨੀਤ ਬਿੱਟੂ ਕੱਟਰਪੰਥੀਆਂ ਖਿਲਾਫ ਲਗਾਤਾਰ ਬੋਲਦੇ ਰਹੇ ਹਨ ਅਤੇ ਉਨ੍ਹਾਂ ਦੇ ਦਾਦਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੇ ਵੀ ਪੰਜਾਬ ਤੋਂ ਅੱਤਵਾਦ ਨੂੰ ਜੜ੍ਹੋਂ ਖਤਮ ਕੀਤਾ ਸੀ। ਸਾਂਸਦ ਬਿੱਟੂ ਲਗਾਤਾਰ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਰਹਿੰਦੇ ਹਨ। ਇਸ ਤੋਂ ਪਹਿਲਾਂ ਵੀ ਕਈ ਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਧਮਕੀਆਂ ਮਿਲ ਚੁੱਕੀਆਂ ਹਨ।
ਇਹ ਵੀ ਪੜ੍ਹੋ : ਗੁਜਰਾਤ ‘ਚ ਆਇਆ 4.3 ਤੀਬਰਤਾ ਵਾਲਾ ਭੂਚਾਲ, ਵਾਰ-ਵਾਰ ਆ ਰਹੇ ਝਟਕੇ ਕਿਸੇ ਖ਼ਤਰੇ ਦਾ ਸੰਕੇਤ!
ਬਿੱਟੂ ਨੂੰ ਐਤਵਾਰ ਸਵੇਰੇ ਉਨ੍ਹਾਂ ਦੇ ਵ੍ਹਾਟਸਐਪ ‘ਤੇ ਕਿਸੇ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਦੱਸਿਆ ਜਾਂਦਾ ਹੈ ਕਿ ਧਮਕੀਆਂ ਦੇਣ ਵਾਲੇ ਨੇ ਕਿਹਾ ਕਿ ਜਿਵੇਂ ਉਨ੍ਹਾਂ ਦੇ ਦਾਦੇ ਦਾ ਹਾਲ ਹੋਇਆ ਸੀ ਉਵੇਂ ਹੀ ਉਨ੍ਹਾਂ ਨੂੰ ਵੀ ਬੰਬ ਨਾਲ ਉਡਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: