ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਸਮਰਪਿਤ ਗੀਤ ਲਾਂਚ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦੀ ਤਾਰੀਫ ਕਰਦੇ ਹੋਏ ਗੀਤ ਨੂੰ ਸ਼ੇਅਰ ਕੀਤਾ ਹੈ। ਸਾਦਿਕ ਦਾ ਇਹ ਗੀਤ ਸੋਸ਼ਲ ਮੀਡੀਆ ‘ਤੇ ਕਾਫੀ ਸੁਰਖੀਆਂ ਬਟੋਰ ਰਿਹਾ ਹੈ।
ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਆਪਣੇ ਗੀਤ ‘ਚ ਭਾਰਤ ਨੂੰ ਇਕਜੁੱਟ ਕਰਨ ਦੀ ਗੱਲ ਕੀਤੀ ਹੈ। ਗੀਤ ਦੇ ਬੋਲਾਂ ‘ਚ ਨਫਰਤ ਅਤੇ ਧਰਮ ਦੀ ਰਾਜਨੀਤੀ ਨੂੰ ਖਤਮ ਕਰਕੇ ਭਾਰਤ ਨੂੰ ਇਕਜੁੱਟ ਕਰਨ ਦੀ ਗੱਲ ਕੀਤੀ ਗਈ ਹੈ। ਇਸ ਗੀਤ ਨੂੰ ਸੁਣ ਕੇ ਲੋਕ ਕਾਫੀ ਪਾਜ਼ੀਟਿਵ ਟਿੱਪਣੀਆਂ ਕਰ ਰਹੇ ਹਨ।
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ 5 ਜਨਵਰੀ ਨੂੰ ਹਰਿਆਣਾ ਵਿੱਚ ਦਾਖ਼ਲ ਹੋਵੇਗੀ। ਫਿਰ 6 ਜਨਵਰੀ ਨੂੰ ਰਾਹੁਲ ਗਾਂਧੀ ਪਾਣੀਪਤ ‘ਚ ਰੈਲੀ ਕਰਨਗੇ। ਇਸ ਤੋਂ ਬਾਅਦ ਰਾਹੁਲ ਗਾਂਧੀ 8 ਜਨਵਰੀ ਨੂੰ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ‘ਚ ਮਹਾ ਆਰਤੀ ‘ਚ ਸ਼ਾਮਲ ਹੋਣਗੇ। ਫਿਰ ਅੰਬਾਲਾ ਰਾਹੀਂ ਯਾਤਰਾ 11 ਜਨਵਰੀ ਨੂੰ ਪੰਜਾਬ ਵਿੱਚ ਪ੍ਰਵੇਸ਼ ਕਰੇਗੀ।
ਇਹ ਵੀ ਪੜ੍ਹੋ : ਸੋਨਾ 30 ਮਹੀਨੇ ‘ਚ ਸਭ ਤੋਂ ਮਹਿੰਗਾ, ਜਲਦ ਟੁੱਟ ਸਕਦਾ ਏ ਰਿਕਾਰਡ! ਜਾਣੋ ਸੋਨੇ-ਚਾਂਦੀ ਦੇ ਰੇਟ
ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਪੰਜਾਬ ਵਿੱਚ ਦਾਖਲ ਹੋਵੇਗੀ ਅਤੇ 11 ਜਨਵਰੀ ਨੂੰ ਖੰਨਾ ਪਹੁੰਚੇਗੀ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਖੰਨਾ ਪੁੱਜੇ। ਇੱਥੇ ਉਨ੍ਹਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਪੰਜਾਬ ਕਾਂਗਰਸ ਨੇ ਯਾਤਰਾ ਦੌਰਾਨ ਹਰ ਤਰ੍ਹਾਂ ਦੀਆਂ ਤਿਆਰੀਆਂ ਲਈ ਵੱਖ-ਵੱਖ ਆਗੂਆਂ ਤੇ ਵਰਕਰਾਂ ਦੀ ਜ਼ਿੰਮੇਵਾਰੀ ਤੈਅ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
![](https://dailypost.in/wp-content/uploads/2022/10/WhatsApp-Image-2022-10-26-at-8.55.38-PM.jpeg)