ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੀ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਵਿੱਚ 1 ਔਰਤ ਵੀ ਸ਼ਾਮਲ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2240 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ SP (ਡੀ) ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਗਿੱਦੜਬਾਹਾ ਪੁਲਿਸ ਨੇ ਪਿੰਡ ਭਾਰੂ ਨੂੰ ਜਾ ਰਹੀ ਇੱਕ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਇਸ ਮਗਰੋਂ ਉਨ੍ਹਾਂ ਕਾਰ ਵਿੱਚ ਸਵਾਰ ਵਿਅਕਤੀਆਂ ਦਾ ਨਾਂ-ਪਤਾ ਪੁੱਛਿਆ। ਗੱਡੀ ‘ਚ ਸਵਾਰ ਵਿਅਕਤੀ ਨੇ ਆਪਣਾ ਨਾਂ ਪਰਮਿੰਦਰ ਸਿੰਘ ਉਰਫ ਪਿੰਦਰ ਅਤੇ ਟਹਿਲ ਸਿੰਘ ਵਾਸੀ ਮਲੋਟ ਦੱਸਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਇਸੇ ਤਰ੍ਹਾਂ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਨੇ ਚੈਕਿੰਗ ਦੌਰਾਨ ਮੌੜ ਰੋਡ ‘ਤੇ ਇਕ ਮੋਟਰਸਾਈਕਲ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਚੈਕਿੰਗ ਕਰਨ ਤੇ ਮੁਲਜ਼ਮਾਂ ਕੋਲੋਂ 800 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਪੁੱਛਣ ‘ਤੇ ਬਾਈਕ ਚਾਲਕ ਨੇ ਆਪਣਾ ਨਾਂ ਮਨਜੀਤ ਸਿੰਘ ਵਾਸੀ ਮੁਕਤਸਰ ਦੱਸਿਆ। ਇੰਝ ਹੀ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਨੇ ਬਾਈਕ ਸਵਾਰ ਅਮਿਤ ਕੁਮਾਰ ਉਰਫ਼ ਬਿੱਟੂ ਵਾਸੀ ਮੁਕਤਸਰ ਜੋ ਕਿ ਗੋਨਿਆਣਾ ਰੋਡ ਤੋਂ ਦਾਣਾ ਮੰਡੀ ਨੂੰ ਜਾ ਰਿਹਾ ਸੀ, ਕੋਲੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ : ਓਮਾਨ ‘ਚ 10 ਦਿਨ ਤੱਕ ਬੰਧਕ ਰਹੀ ਫ਼ਿਰੋਜ਼ਪੁਰ ਦੀ ਧੀ, ਭਾਰਤੀ ਅੰਬੈਸੀ ਦੀ ਮਦਦ ਨਾਲ ਪਰਤੀ ਵਾਪਸ
ਥਾਣਾ ਸਦਰ ਮਲੋਟ ਦੀ ਪੁਲਿਸ ਨੇ ਚੈਕਿੰਗ ਦੌਰਾਨ ਪਿੰਡ ਝੋਰੜ ਨੇੜੇ ਪੈਦਲ ਆ ਰਹੀ ਇੱਕ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ। ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਔਰਤ ਦੀ ਪਛਾਣ ਕਾਲੀ ਵਾਸੀ ਸੁਰਗਾਪੁਰੀ ਬਸਤੀ ਮੁਕਤਸਰ ਵਜੋਂ ਹੋਈ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: