ਮੁਕਤਸਰ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਮੁਕਤਸਰ ਪੁਲਿਸ ਦੇ SSP ਹਰਮਨਬੀਰ ਸਿੰਘ ਗਿੱਲ ਦੇ ਹੁਕਮਾਂ ‘ਤੇ ਤਸਕਰਾਂ ਦੀ ਜਾਇਦਾਦ ਕੁਰਕ ਕੀਤੀ ਗਈ। ਸੂਚਨਾ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਤਸਕਰ ਜਿਨ੍ਹਾਂ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੀ ਸੂਚੀ ਤਿਆਰ ਕਰਕੇ ਜਾਇਦਾਦ ਕੁਰਕ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਖੇਡਾਂ ‘ਚ ਮੁੜ ਅੱਵਲ ਬਣਾਉਣ ‘ਚ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ: ਸਿੱਖਿਆ ਮੰਤਰੀ ਹਰਜੋਤ ਬੈਂਸ
ਜਾਣਕਾਰੀ ਅਨੁਸਾਰ ਥਾਣਾ ਕੋਟਭਾਈ ਦੇ ਮੁੱਖ ਅਫਸਰ DSP ਜਸਵੀਰ ਸਿੰਘ ਅਤੇ SI ਹਰਪ੍ਰੀਤ ਕੌਰ ਵੱਲੋਂ ਮੰਗਲਵਾਰ ਨੂੰ ਇੱਕ ਘਰ ਨੂੰ ਸੀਲ ਕਰ ਦਿੱਤਾ ਗਿਆ। ਕੁਲਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਕੋਠੇ ਬਾੜੇ ਵਾਲਾ (ਕੋਟਲੀ ਅਬਲੂ) ਖ਼ਿਲਾਫ਼ ਥਾਣਾ ਕੋਟਭਾਈ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਦੇ ਘਰ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਪੁਲਿਸ ਜਲਦੀ ਹੀ ਸੂਚੀ ‘ਚ ਸ਼ਾਮਲ ਹੋਰ ਸਮੱਗਲਰਾਂ ਦੀ ਜਾਇਦਾਦ ਕੁਰਕ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: