ਪੰਜਾਬ ਪੁਲਿਸ ਨਸ਼ਾ ਤਸਕਰਾਂ ਖਿਲਾਫ਼ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ। ਇਸੇ ਕੜੀ ਵਿਚ ਮੁਕਤਸਰ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੀ ਪੁਲਿਸ ਨੇ ਬਾਈਕ ਸਮੇਤ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਚੈਕਿੰਗ ਦੌਰਾਨ ਮੁਲਜ਼ਮਾਂ ਕੋਲੋਂ 2350 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਦੋਸ਼ੀਆਂ ਖਿਲਾਫ NDPS ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਪਿੰਡ ਛੱਤੇਆਣਾ ਦੇ ਪਿੱਛੇ ਕਰੀਬ 1 ਕਿਲੋਮੀਟਰ ਤੱਕ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੰਡ ਸ਼ੇਖ ਤੋਂ ਬਾਈਕ ਨੰਬਰ PB 04 Z 2834 ‘ਤੇ 3 ਵਿਅਕਤੀ ਆ ਰਹੇ ਸਨ। ਪੁਲਿਸ ਨੇ ਬਾਈਕ ਰੋਕ ਕੇ ਤਿੰਨਾਂ ਤੋਂ ਕਾਗਜ਼ਾਤ ਮੰਗੇ ਪਰ ਉਹ ਨਾ ਦਿਖਾ ਸਕੇ। ਜਿਸ ਤੋਂ ਬਾਅਦ ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਦੋਸ਼ੀ ਕੋਲ ਮੌਜੂਦ ਪਲਾਸਟਿਕ ਦੇ ਬੈਗ ਦੀ ਤਲਾਸ਼ੀ ਲਈ।
ਇਹ ਵੀ ਪੜ੍ਹੋ : ਅਬੋਹਰ ‘ਚ ਮਜਦੂਰਾਂ ਨਾਲ ਭਰੇ ਟੈਂਪੂ ਨੂੰ ਕਾਰ ਨੇ ਮਾਰੀ ਟੱਕਰ, ਔਰਤ ਤੇ ਬੱਚੇ ਸਣੇ 9 ਲੋਕ ਜ਼ਖਮੀ
ਇਸ ਦੌਰਾਨ ਬੈਗ ਵਿੱਚੋਂ 2350 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਬਾਈਕ ਕਬਜੇ ਵਿੱਚ ਲੈ ਕੇ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਕੋਟਲੀ ਅਬਲੂ, ਰਾਜਵਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਗੁਰੂਸਰ, ਜਸਕਰਨ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਗੁਰੂਸਰ ਵਜੋਂ ਹੋਈ ਹੈ। ਪੁਲੀਸ ਨੇ ਤਿੰਨਾਂ ਖ਼ਿਲਾਫ਼ NDPS ਤਹਿਤ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: