ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਦੀ ਤਿਆਰੀ ਸ਼ੁਰੂ ਹੋ ਗਈ ਹੈ। ਚੋਣਾਂ ਨੂੰ ਲੈ ਕੇ ਲੋਕਲ ਬਾਡੀਜ਼ ਵਿਭਾਗ ਨੇ ਸ਼ਹਿਰ ਦੇ 85 ਵਾਰਡਾਂ ਲਈ ਨਵੇਂ ਵਾਰਡਬੰਦੀ ਦਾ ਡਰਾਫਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਤੋਂ ਅਗਲੇ 7 ਕੰਮਕਾਜੀ ਦਿਨਾਂ ਵਿੱਚ ਸੁਝਾਅ ਅਤੇ ਸ਼ਿਕਾਇਤਾਂ ਮੰਗਣ ਲਈ ਇੱਕ ਜਨਤਕ ਨੋਟਿਸ ਜਾਰੀ ਕੀਤਾ ਹੈ।
ਨਗਰ ਨਿਗਮ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੋਈ ਵੀ ਸਿਆਸੀ ਪਾਰਟੀ ਅਤੇ ਆਮ ਲੋਕ 20 ਅਪ੍ਰੈਲ ਤੋਂ ਅਗਲੇ 7 ਕੰਮਕਾਜੀ ਦਿਨਾਂ ਵਿੱਚ ਨਗਰ ਨਿਗਮ ਦੇ ਦਫ਼ਤਰ ਆ ਸਕਦੇ ਹਨ। ਲੋਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆ ਕੇ ਵਾਰਡ ਬੰਦੀ ਦਾ ਡਰਾਫਟ ਨੋਟੀਫਿਕੇਸ਼ਨ ਅਤੇ ਨਕਸ਼ਾ ਦੇਖ ਸਕਦੇ ਹੋ। ਇਸ ਦੇ ਨਾਲ ਹੀ ਜੇਕਰ ਕੋਈ ਵੀ ਵਿਅਕਤੀ ਇਸ ਸਬੰਧੀ ਸੁਝਾਅ ਦੇਣਾ ਚਾਂਉਦਾ ਹੈ ਜਾਂ ਕੋਈ ਇਤਰਾਜ਼ ਹੈ ਤਾਂ ਉਹ ਨਗਰ ਨਿਗਮ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਇਹ ਵੀ ਪੜ੍ਹੋ : PM ਦੇ ਪ੍ਰਮੁੱਖ ਸਕੱਤਰ ਵੱਲੋਂ ਰਾਜਾਂ ਨੂੰ ਨਿਰਦੇਸ਼, ਫਾਰਮਾ ਕੰਪਨੀ ਤੋਂ ਸਿੱਧੇ ਖਰੀਦ ਸਕਣਗੇ ਕੋਰੋਨਾ ਵੈਕਸੀਨ
ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਹੁਣ ਤੱਕ ਕਰੀਬ 200 ਤੋਂ ਵੱਧ ਸੁਝਾਅ ਅਤੇ ਇਤਰਾਜ਼ ਉਨ੍ਹਾਂ ਦੇ ਦਫ਼ਤਰ ਵਿੱਚ ਆ ਚੁੱਕੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਸੁਝਾਅ ਅਤੇ ਇਤਰਾਜ਼ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ਆਪਣੀਆਂ ਟਿੱਪਣੀਆਂ ਲਿਖ ਕੇ ਪੰਜਾਬ ਸਰਕਾਰ ਦੇ ਲੋਕਲ ਬਾਡੀ ਵਿਭਾਗ ਨੂੰ ਭੇਜਣਗੇ। ਕਿਸੇ ਵੀ ਵਾਰਡ ਵਿੱਚ ਕਿਸੇ ਕਿਸਮ ਦੀ ਤਬਦੀਲੀ ਲੋਕਲ ਬਾਡੀ ਵਿਭਾਗ ਵੱਲੋਂ ਹੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: