ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 24 ਦਸੰਬਰ ਨੂੰ ਕਰਵਾਈਆਂ ਜਾਣਗੀਆਂ। ਵੋਟਾਂ 24 ਦਸੰਬਰ ਨੂੰ ਸਵੇਰੇ 7.30 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਜਦੋਂ ਕਿ ਵੋਟਾਂ ਦੀ ਗਿਣਤੀ 27 ਦਸੰਬਰ ਨੂੰ ਹੋਵੇਗੀ। ਇਹ ਪ੍ਰਗਟਾਵਾ ਚੋਣ ਕਮਿਸ਼ਨਰ ਐਸ.ਕੇ. ਸ੍ਰੀਵਾਸਤਵ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਅੱਜ ਸੋਮਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 27 ਨਵੰਬਰ ਤੋਂ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਦਾਖਲ ਕਰਵਾਉਣ ਦੀ ਆਖਰੀ ਤਾਰੀਕ 4 ਦਸੰਬਰ ਨੂੰ ਹੋਵੇਗੀ। 6 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ ਅਤੇ 9 ਨੂੰ ਉਮੀਦਵਾਰ ਕਾਗਜ਼ ਵਾਪਸ ਲੈ ਸਕਣਗੇ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਐੱਸ. ਕੇ. ਸ਼੍ਰੀ ਵਾਸਤਵਾ ਨੇ ਦੱਸਿਆ ਕਿ 27 ਨਵੰਬਰ ਤੋਂ 4 ਦਸੰਬਰ ਤੱਕ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਇਸ ਵਾਰ ਉਮੀਦਵਾਰ ਆਨਲਾਈਨ ਨਾਮਜ਼ਦਗੀ ਪੱਤਰ ਵੀ ਦਾਖਲ ਕਰਵਾ ਸਕਦੇ ਹਨ ਪਰ ਉੁਨ੍ਹਾਂ ਨੂੰ ਇਸ ਦੀ ਡਿਜ਼ੀਟਲ ਕਾਪੀ ਜਮ੍ਹਾ ਕਰਵਾਉਣੀ ਹੋਵੇਗੀ।
ਗੌਰਤਲਬ ਹੈ ਕਿ ਇਸ ਵਾਰ ਚੰਡੀਗੜ੍ਹ ਵਿਚ ਪਹਿਲੀ ਵਾਰ 35 ਵਾਰਡਾਂ ‘ਤੇ ਚੋਣਾਂ ਹੋਣਗੀਆਂ ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ 26 ਵਾਰਡ ਸਨ। ਇਸ ਵਾਰ 6 ਲੱਖ 30 ਹਜ਼ਾਰ ਵੋਟਰ ਆਪਣੇ ਲਈ ਕੌਂਸਲਰ ਚੁਣਨਗੇ।