ਲੁਧਿਆਣਾ ਵਿਚ ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਲੁਧਿਆਣਾ ਦੇ ਪੁਲਿਸ ਪੋਸਟ ਕੈਲਾਸ਼ ਨਗਰ, ਪੁਲਿਸ ਸਟੇਸ਼ਨ ਡਵੀਜ਼ਨ ਨੰਬਰ 8 ਦੇ ਹੈੱਡ ਕਾਂਸਟੇਬਲ ਮਨਦੀਪ ਸਿੰਘ ਨੂੰ ਰਿਸ਼ਵਤ ਮੰਗਣ ਤੇ ਸਵੀਕਾਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆ। ਥਾਣਾ ਮੁਨਸ਼ੀ ਵਜੋਂ ਤਾਇਨਾਤ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਰਾਜਨ ਅਸਟੇਟ, ਜੋਗਿੰਦਰ ਨਗਰ, ਹੈਬੋਵਾਲ ਲੁਧਿਆਣਾ ਦੇ ਵਾਸੀ ਮਹਿਦੇਵ ਪ੍ਰਸਾਦ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਲੁਧਿਆਣਾ ਨਾਲ ਸੰਪਰਕ ਕੀਤਾ ਤੇ ਆਪਣਾ ਬਿਆਨ ਦਰਜ ਕਰਾਇਆ ਕਿ ਉਹ ਹੌਜਰੀ ਦਾ ਕੰਮ ਕਰਦਾ ਹੈ ਤੇ ਉਸਦੀ ਫੈਕਟਰੀ ਹਾਂਡਾ ਹਸਪਤਾਲ ਕੋਲ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਹੈ ਤੇ ਉਕਤ ਬਿਲਡਿੰਗ 3 ਸਾਲ ਪਹਿਲਾਂ ਸਤਿੰਦਰਪਾਲ ਸਿੰਘ ਤੋਂ ਕਿਰਾਏ ‘ਤੇ ਲਈ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਮਕਾਨ ਮਾਲਕ ਨੇ ਕੁਝ ਭੁਗਤਾਨ ਸਬੰਧੀ ਮਾਮਲੇ ਨੂੰ ਲੈ ਕੇ ਉਨ੍ਹਾਂ ਖਿਲਾਫ ਉਪਰੋਕਤ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਾਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਪਰੋਕਤ ਮੁਨਸ਼ੀ ਮਨਦੀਪ ਸਿੰਘ ਨੇ ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਲਈ ਪੁਲਿਸ ਚੌਕੀ ਇੰਚਾਰਜ ਤੇ ਹੋਰ ਪੁਲਿਸ ਅਧਿਕਾਰੀਆਂ ਦੇ ਨਾਂ ‘ਤੇ ਕਿਸ਼ਤਾਂ ਵਿਚ ਉਸ ਤੋਂ ਪਹਿਲਾਂ ਹੀ 30 ਹਜ਼ਾਰ ਰੁਪਏ ਦੀ ਰਿਸ਼ਵਤ ਰਕਮ ਲਈ ਸੀ। ਉਕਤ ਰਕਮ ਤੋਂ ਮਨਦੀਪ ਸਿੰਘ ਐੱਮਐੱਚਸੀ ਨੇ ਗੂਗਲ ਪੇਅ ਰਾਹੀਂ ਆਪਣੇ ਖਾਤੇ ਵਿਚ 5500 ਰੁਪਏ ਹਾਸਲ ਕੀਤੇ ਸਨ ਤੇ ਹੁਣ ਉਹ ਇਸ ਸ਼ਿਕਾਇਤ ‘ਤੇ ਕਾਰਵਾਈ ਕਰਨ ਲਈ ਉਸ ਤੋਂ 5000 ਰੁਪਏ ਦੀ ਵਾਧੂ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਤੋਂ ਅਜੇ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ ‘ਚ ਓਰੈਂਜ ਅਲਰਟ ਜਾਰੀ
ਸ਼ਿਕਾਇਤ ਦੀ ਜਾਂਚ ਦੇ ਬਾਅਦ ਵੀਬੀ ਰੇਂਜ ਲੁਧਿਆਣਾ ਨੇ ਜਾਲ ਵਿਛਾਇਆ ਤੇ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਪੁਲਿਸ ਚੌਕੀ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਵੀਬੀ ਪੁਲਿਸ ਸਟੇਸ਼ਨ ਲੁਧਿਆਣਾ ਰੇਂਜ ਵਿਚ ਮੁਲਜ਼ਮ ਐੱਮਐੱਚਸੀ ਖਿਲਾਫ ਭ੍ਰਿਸ਼ਟਾਚਾਰ ਕਾਨੂੰਨ ਅਧਿਨਿਯਮ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਪੁਲਿਸ ਚੌਕੀ ਇੰਚਾਰਜ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”