ਮੋਗਾ ਵਿਚ ਪ੍ਰੇਮਿਕਾ ਦੇ ਘਰ ਗਏ ਨੌਜਵਾਨ ਦੀ ਉਸ ਦੇ ਪਰਿਵਾਰ ਵਾਲਿਆਂ ਨੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਇੰਨਾ ਹੀ ਨਹੀਂ, ਉਸ ਦੀ ਲਾਸ਼ ਨੂੰ ਪਿੰਡ ਲੋਹਗੜ੍ਹ ਨਹਿਰ ਪਟੜੀ ਕੋਲ ਸੁੱਟ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿਚ ਲੜਕੀ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਹਿਰਾਸਤ ਵਿਚ ਲਿਆ ਹੈ। ਮ੍ਰਿਤਕ ਦੀ ਪਛਾਣ ਵਡੂਵਾਲ ਵਾਸੀ ਸਾਜਨ ਉਰਫ ਰਸ਼ਪਾਲ ਸਿੰਘ (20) ਵਜੋਂ ਹੋਈ ਹੈ।
ਮ੍ਰਿਤਕ ਰਾਤ ਨੂੰ ਆਪਣੀ ਪ੍ਰੇਮਿਕਾ ਦੇ ਘਰ ਗਿਆ ਸੀ। ਉਥੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਦੇਖ ਲਿਆ ਤੇ ਰੱਸੀ ਨਾਲ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ। ਉਸ ਦੀ ਲਾਸ਼ ਅੱਜ ਸਵੇਰੇ ਲੋਹਗੜ੍ਹ ਨਹਿਰ ਪਟਰੀ ਕੋਲ ਮਿਲੀ।
ਇਹ ਵੀ ਪੜ੍ਹੋ : ਹਿਮਾਚਲ ਦੇ ਚੰਬਾ ਜ਼ਿਲੇ ‘ਚ ਜ਼ਮੀਨ ਖਿਸਕਣ ਨਾਲ ਇੱਕ ਵਿਅਕਤੀ ਦੀ ਮੌ.ਤ, 19 ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ
ਆਸ-ਪਾਸ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਜਾ ਕੇ ਲਾਸ਼ ਕਬਜ਼ੇ ਵਿਚ ਲਈ। ਪਛਾਣ ਦੇ ਬਾਅਦ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: