ਅੰਮ੍ਰਿਤਸਰ ਦੇ ਪਿੰਡ ਭਕਨਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਕਤਲ ਦੀ ਵਜ੍ਹਾ ਨਸ਼ਾ ਵੇਚਣ ਤੋਂ ਮਨ੍ਹਾ ਕੀਤਾ ਜਾਣਾ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦੀ ਲਾਸ਼ ਦਰੱਖਤ ਦੇ ਨਾਲ ਟੰਗੀ ਹੋਈ ਮਿਲੀ ਹੈ। ਇਹ ਖਬਰ ਹੈ ਕਿ ਜਿਸ ਜ਼ਿਮੀਂਦਾਰ ਕੋਲ ਉਕਤ ਨੌਜਵਾਨ ਕੰਮ ਕਰਦਾ ਸੀ ਉਹ ਉਸ ਨੂੰ ਨਸ਼ਾ ਵੇਚਣ ਲਈ ਮਜਬੂਰ ਕਰਦਾ ਸੀ। ਨੌਜਵਾਨ ਨੇ ਜਦੋਂ ਅਜਿਹਾ ਕਰਨ ਤੋਂ ਮਨ੍ਹਾ ਕੀਤਾ ਤਾਂ ਉਸ ਦਾ ਕਤਲ ਕਰ ਦਿੱਤਾ ਗਿਆ।

ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “























