ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕਤਲ ਮਾਮਲੇ ਦੀ ਜਾੰਚ ਕੇਂਦਰੀਆਂ ਏਜੰਸੀਆਂ ਤੋਂ ਕਰਾਉਣ ਦੀ ਮੰਗ ਕਰਦੇ ਹੋਏ ਗ੍ਰਹਿ ਮੰਤਰਾਲਾ ਨੂੰ ਚਿੱਠੀ ਲਿਖੀ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਦਿੱਤੀ। ਉਨ੍ਹਾਂ ਵੀਰਵਾਰ ਨੂੰ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕੀਤੀ।
ਸ਼ੇਖਾਵਤ ਨੇ ਦੱਸਿਆ ਕਿ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਸਿੱਧੂ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਸ਼ੀ ਦਾ ਨਾਂ ਸਾਹਮਣੇ ਆਇਆ ਹੈ। ਦੂਜੇ ਪਾਸੇ ਕੈਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਨੇ ਗਾਇਕ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਵਫਦ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਪਾਰਟੀ ਨੇ ਪੁਰੋਹਿਤ ਨੂੰ ਰਾਜ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਜਾਣਕਾਰੀ ਦਿੱਤੀ, ਨਾਲ ਹੀ ਨੇਤਾਵਾਂ ਨੇ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਸੀਬੀਆਈ ਜਾਂ ਐੱਨ.ਆਈ.ਏ. ਤੋਂ ਕਰਵਾਉਣ ਦੀ ਮੰਗ ਕੀਤੀ ਹੈ।