ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਕਾਰਵਾਈ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ਮੰਗਲਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਵਿਧਾਨ ਸਭਾ ਦੇ ਬਾਹਰ ਪਹੁੰਚੇ ਤੇ ਧਰਨੇ ‘ਤੇ ਬੈਠ ਗਏ। ਉਨ੍ਹਾਂ ਦੇ ਨਾਲ ਕਾਂਗਰਸੀ ਵਿਧਾਇਕ ਵੀ ਬੈਠੇ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਗੋਲਡੀ ਬਰਾੜ ‘ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਪਰਿਵਾਰ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਹੁਣ ਅਸੀਂ ਨਹੀਂ ਹਟਾਂਗੇ, ਭਾਵੇਂ ਸਾਨੂੰ ਪੁਲਿਸ ਗ੍ਰਿਫ਼ਤਾਰ ਕਰ ਲਏ।
ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਕਿ ਅੱਜ ਦਾ ਧਰਨਾ ਸਰਕਾਰ ਨੂੰ ਜਗਾਉਣ ਲਈ ਹੈ। 11 ਮਹੀਨਿਆਂ ਤੋਂ ਇਸ ਮਾਮਲੇ ਵਿੱਚ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸੀਬੀਆਈ ਦੀ ਜਾਂਚ ਹੋਣੀ ਚਾਹੀਦੀ ਹੈ। ਗੋਇੰਦਵਾਲ ਜੇਲ੍ਹ ਵਿੱਚ ਹੋਈ ਘਟਨਾ ‘ਤੇ ਉਨ੍ਹਾਂ ਕਿਹਾ ਕਿ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਜਾਰਹੀ ਹੈ। ਜੋ ਉਨ੍ਹਾਂ ਦੇ ਪੁੱਤ ਨੂੰ ਮਾਰਨ ਆਏ ਸਨ, ਉਨ੍ਹਾਂ ਵਿੱਚੋਂ ਸਿਰਫ ਇੱਕ ਉਸ ਨੂੰ ਜਾਣਦਾ ਸੀ ਬਾਕੀ ਤਾਂ ਕਿਰਾਏ ਦੇ ਲੋਕ ਸਨ।
ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਕਿ ਜੋ ਲੋਕ ਕਤਲ ਪਿੱਛੇ ਹਨ, ਉਨ੍ਹਾਂ ਦੇ ਨਾਂ ਵੀ ਉਹ ਪੁਲਿਸ ਨੂੰ ਦੇ ਚੁੱਕੇ ਹਨ, ਹੁਣ ਪੁਲਿਸ ਨੂੰ ਉਨ੍ਹਾਂ ‘ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਪਰਿਵਾਰ ਵਾਲਿਆਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਪੁਲਿਸ ਤੇ ਪਸ਼ਾਸਨ ਵੱਲੋਂ ਜੋ ਕਾਰਵਾਈ ਹੋਣੀ ਚਾਹੀਦੀ ਹੈ, ਉਹ ਨਹੀਂ ਹੋਈ।
ਇਹ ਵੀ ਪੜ੍ਹੋ : ‘ਮੇਰਾ ਤਾਲਿਬਾਨ ਨੂੰ ਜਵਾਬ’, ਅਫਗਾਨੀ ਔਰਤ ਨੇ ਭਾਰਤ ਦੀ ਯੂਨੀਵਰਸਿਟੀ ‘ਚ ਟੌਪ ਕਰ ਜਿੱਤਿਆ ਗੋਲਡ
ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਮੈਂ ਕੀ ਗਲਤ ਕਰ ਰਿਹਾ ਹਾਂ, ਕੀ ਮੈਨੂੰ ਆਪਣਏ ਪੁੱਤ ਦਾ ਕੇਸ ਨਹੀਂ ਲੜਨਾ ਚਾਹੀਦਾ। ਮੈਨੂੰ 18, 24 ਤੇ 27 ਤਰੀਕ ਨੂੰ ਧਮਕੀ ਦਿੱਤੀ ਗਈ ਸੀ ਕਿ ਮੈਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਏਗਾ… ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੇਰੀ ਸੁਰੱਖਿਆ ਵਾਪਿਸ ਲੈ ਲਓ, ਪਰ ਮੈਂ ਲੜਾਈ ਜਾਰੀ ਰਖਾਂਗਾ। ਉਨ੍ਹਾਂ ਕਿਹਾ ਕਿ ਪੁੱਤ ਨੂੰ ਇਨਸਾਫ ਦਿਵਾਉਣ ਲਈ ਸਿਰ ‘ਤੇ ਕਫਨ ਬੰਨ੍ਹ ਕੇ ਲੜਾਂਗੇ। ਬਲਕੌਰ ਸਿੰਘ ਨੇ ਦੋਸ਼ ਲਾਇਆ ਕਿ ਸਾਡੇ ਪੁੱਤ ਦੇ ਕਤਲ ਨੂੰ ਬਦਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: