ਸਿੱਧੂ ਮੂਸੇਵਾਲਾ ਦਾ ਮੈਨੇਜਰ ਸ਼ਗਨਪ੍ਰੀਤ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਉਸ ਨੇ ਹਾਈਕੋਰਟ ਵਿਚ 2 ਪਟੀਸ਼ਨਾਂ ਦਾਖਲ ਕੀਤੀਆਂ ਹਨ। ਸ਼ਗਨਪ੍ਰੀਤ ਨੇ ਅਕਾਲੀ ਨੇਤਾ ਵਿੱਕੀ ਮਿੱਢੂਖੇੜਾ ਦੇ ਕਤਲ ਕੇਸ ਵਿਚ ਅਕਾਊਂ ਜ਼ਮਾਨਤ ਮੰਗੀ ਹੈ।
ਗੈਂਗਸਟਰ ਲਾਰੈਂਸ ਤੇ ਗੋਲਡੀ ਬਰਾੜ ਤੋਂ ਉਸ ਨੇ ਖੁਦ ਦੀ ਜਾਨ ਨੂੰ ਖਤਰਾ ਦੱਸਿਆ ਹੈ। ਉਸ ਨੇ ਹਾਈਕੋਰਟ ਤੋਂ ਸੁਰੱਖਿਆ ਮੰਗੀ ਹੈ। ਉਸ ਨੇ ਕਿਹਾ ਕਿ ਜਦੋਂ ਵੀ ਉਹ ਮੋਹਾਲੀ ਆਏ ਤਾਂ ਏਅਰਪੋਰਟ ਤੋਂ ਲੈ ਕੇ ਤੈਅ ਜਗ੍ਹਾ ਤਕ ਜਾਣ ਲਈ ਉਸ ਨੂੰ ਸਕਿਓਰਿਟੀ ਮੁਹੱਈਆ ਕਰਵਾਈ ਜਾਵੇ। ਇਨ੍ਹਾਂ ਪਟੀਸ਼ਨਾਂ ‘ਤੇ ਜਲਦ ਸੁਣਵਾਈ ਹੋ ਸਕਦੀ ਹੈ।
ਸ਼ਗਨਪ੍ਰੀਤ ਮੂਸੇਵਾਲਾ ਦਾ ਕਰੀਬੀ ਹੈ। ਉਹ ਮੂਸੇਵਾਲਾ ਦੇ ਨਾਲ ਹੀ ਰਹਿੰਦਾ ਸੀ। ਮੂਸੇਵਾਲਾ ਨਾਲ ਸ਼ੋਅ ਦੀ ਡੀਲਿੰਗ ਕਰਦਾ ਸੀ। ਹਾਲਾਂਕਿ ਪਿਛਲੇ ਸਾਲ ਅਗਸਤ ਮਹੀਨੇ ਵਿਚ ਮੋਹਾਲੀ ਵਿਚ ਮਿੱਢੂਖੇੜਾ ਦੇ ਕਤਲ ਵਿਚ ਉਸ ਦਾ ਨਾਂ ਸਾਹਮਣੇ ਆਇਆ। ਉਦੋਂ ਇਹ ਕਿਹਾ ਗਿਆ ਕਿ ਦਿੱਲੀ ਪੁਲਿਸ ਦੀ ਜਾਂਚ ਵਿਚ ਉਸ ਦਾ ਸਬੰਧ ਮਿੱਢੂਖੇੜਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਕੌਸ਼ਲ ਚੌਧਰੀ ਦੇ ਸ਼ਾਰਪ ਸ਼ੂਟਰਾਂ ਨਾਲ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਇਸ ਦੇ ਬਾਅਦ ਸ਼ਗਨਪ੍ਰੀਤ ਅਚਾਨਕ ਆਸਟ੍ਰੇਲੀਆ ਚਲਾ ਗਿਆ। ਉਦੋਂ ਤੋਂ ਉਹ ਉਥੇ ਰਹਿ ਰਿਹਾ ਹੈ। ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਲਾਰੈਂਸ ਗੈਂਗ ਨੂੰ ਵੀ ਸ਼ੱਕ ਹੈ ਕਿ ਸ਼ਗਨਪ੍ਰੀਤ ਨੂੰ ਮੂਸੇਵਾਲਾ ਨੇ ਹੀ ਆਸਟ੍ਰੇਲੀਆ ਭੱਜਣ ਵਿਚ ਮਦਦ ਕੀਤੀ ਸੀ। ਇਹ ਵੀ ਸੰਭਾਵਨਾ ਜਤਾਈ ਜਾਂਦੀ ਹੈ ਕਿ ਇਸੇ ਰੰਜਿਸ਼ ਦੀ ਵਜ੍ਹਾ ਨਾਲ ਲਾਰੈਂਸ ਗੈਂਗ ਨੇ ਮੂਸੇਵਾਲਾ ਦੀ ਹੱਤਿਆ ਕੀਤੀ ਸੀ। ਸ਼ਗਨਪ੍ਰੀਤ ‘ਤੇ ਸ਼ੱਕ ਸੀ ਕਿ ਉਸ ਨੇ ਮਿੱਢੂਖੇੜਾ ਦੀ ਹੱਤਿਆ ਕਰਨ ਵਾਲੇ ਸ਼ਾਰਪ ਸ਼ੂਟਰਾਂ ਨੂੰ ਲੁਕਣ ਦੀ ਜਗ੍ਹਾ ਦਿੱਤੀ।