ਸਿੱਧੂ ਮੂਸੇਵਾਲਾ ਦੇ ਪਰਿਵਾਰ ਨਿਆਂ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅਜ ਚੰਡੀਗੜ੍ਹ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੂਸੇਵਾਲਾ ਦਾ ਪਰਿਵਾਰ ਚੰਡੀਗੜ੍ਹ ਪਹੁੰਚ ਗਿਆ ਹੈ। ਸ਼ਾਹ ਨਾਲ ਮੁਲਾਕਾਤ ਕਰਕੇ ਉਹ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਨਗੇ।
ਚੰਡੀਗੜ੍ਹ ਪਹੁੰਚਣ ਦੇ ਬਾਅਦ ਮੂਸੇਵਾਲਾ ਦੇ ਪਰਿਵਾਰ ਨਾਲ ਭਾਜਪਾ ਨੇਤਾ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨਾਲ ਮੁਲਾਕਾਤ ਕੀਤੀ। ਸੋਢੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਣ ਜਾ ਰਹੀ ਹੈ। ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਜਾਵੇਗੀ।
ਸ਼ਾਹ ਦੁਪਿਹਰ ਲਗਭਗ 3 ਵਜੇ ਚੰਡੀਗੜ੍ਹ ਵਿਚ ਭਾਜਪਾ ਮੁੱਖ ਦਫਤਰ ‘ਤੇ ਪੰਜਾਬ ਭਾਜਪਾ ਦੇ ਅਧਿਕਾਰੀਆਂ ਤੇ ਵਰਕਰਾਂ ਨਾਲ ਬੈਠਕ ਕਰਨਗੇ। ਇਸ ਤੋਂ ਬਾਅਦ ਸ਼ਾਮ ਨੂੰ ਪੰਚਕੂਲਾ ਵਿਚ ਖੇਲੋ ਇੰਡੀਆ ਯੂਥ ਗੇਮਸ 2021 ਦਾ ਉਦਘਾਟਨ ਕਰਨਗੇ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੂਸੇਵਾਲਾ ਦੇ ਘਰ ਪਹੁੰਚੇ ਸਨ ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਆਮ ਆਦਮੀ ਪਾਰਟੀ ਦੇ ਨੇਤਾ ਗਗਨਦੀਪ ਧਾਲੀਵਾਲ ਨੇ ਦੱਸਿਆ ਕਿ ਮੂਸੇਵਾਲਾ ਦੇ ਪਿਤਾ ਨੇ ਪਿੰਡ ਵਿਚ ਸਟੇਡੀਅਮ ਤੇ ਕੈਂਸਰ ਹਸਪਤਾਲ ਬਣਾਉਣ ਦੀ ਮੰਗ ਚੁੱਕੀ ਜਿਸ ਨੂੰ ਸਰਕਾਰ ਨੇ ਮੰਨ ਲਿਆ ਹੈ। ਇਸ ਦੇ ਨਾਲ ਹੀ CM ਮਾਨ ਨੇ ਮਾਪਿਆਂ ਨੂੰ ਮੂਸੇਵਾਲਾ ਦੇ ਹਤਿਆਰਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: