ਹੁਣੇ ਜਿਹੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਿਦੇਸ਼ ਚਲੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਉਹ 10 ਦਿਨ ਲਈ ਵਿਦੇਸ਼ ਗਏ ਹਨ। ਅੱਜ ਸਵੇਰੇ ਉਹ ਕੈਨੇਡਾ ਲਈ ਰਵਾਨਾ ਹੋ ਗਏ ਹਨ ਤੇ ਉਮੀਦ ਹੈ ਕਿ 10 ਸਤੰਬਰ ਨੂੰ ਵਾਪਸ ਪਰਤ ਆਉਣਗੇ।
ਵਿਦੇਸ਼ ਜਾਣ ਬਾਰੇ ਅਜੇ ਤੱਕ ਉਨ੍ਹਾਂ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਨ੍ਹਾਂ ਦੇ ਬੇਟੇ ਦਾ ਕਈ ਦੇਸ਼ਾਂ ਵਿਚ ਕਾਰੋਬਾਰ ਫੈਲਿਆ ਹੋਇਆ ਹੈ ਜਿਸ ਨੂੰ ਉਹ 2 ਮਹੀਨੇ ਵਿਚ ਸਮੇਟ ਲੈਣਗੇ। ਮੰਨਿਆ ਜਾ ਰਿਹਾ ਹੈ ਕਿ ਉਹ ਇਸੇ ਵਜ੍ਹਾ ਤੋਂ ਵਿਦੇਸ਼ ਗਏ ਹਨ। ਜਦੋਂ ਉਨ੍ਹਾਂ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ‘ਤੇ ਉਹ ਕੁਝ ਨਹੀਂ ਕਹਿਣਾ ਚਾਹੁੰਦੇ।
ਸਿੱਧੂ ਮੂਸੇਵਾਲਾ ਪੜ੍ਹਾਈ ਲਈ ਕੈਨੇਡਾ ਗਏ ਸਨ। ਉਥੋਂ ਉਨ੍ਹਾਂ ਦਾ ਪ੍ਰੋਫੈਸ਼ਨਲ ਮਿਊਜ਼ਿਕ ਕਰੀਅਰ ਸ਼ੁਰੂ ਹੋਇਆ। ਕੈਨੇਡਾ ਵਿਚ ਉਨ੍ਹਾਂ ਨੇ ਆਪਣਾ ਪਹਿਲਾ ਗਾਣਾ ਰਿਲੀਜ਼ ਕੀਤਾ ਸੀ ਜਿਸ ਦੇ ਬਾਅਦ ਲਾਈਵ ਪਰਫਾਰਮੈਂਸ ਦਿੱਤੀ ਸੀ। ਅਕਤੂਬਰ 2018 ਵਿਚ ਮੂਸੇਵਾਲਾ ਦਾ ਪਹਿਲਾ ਐਲਬਮ ਵੀ ਆਇਆ ਸੀ।
ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਂ ਤੋਂ ਇੱਕ ਵਾਰ ਫਿਰ ਤੋਂ ਧਮਕੀ ਮਿਲੀ ਹੈ। ਧਮਕੀ ਦੇਣ ਵਾਲਿਆਂ ਨੇ ਕਿਹਾ ਕਿ ਜੇਕਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਨੂੰ ਲੈ ਕੇ ਕੁਝ ਬੋਲੇਗਾ ਤਾਂ ਤੇਰਾ ਹਾਲ ਤੇਰੇ ਪੁੱਤਰ ਤੋਂ ਜ਼ਿਆਦਾ ਖਤਰਨਾਕ ਹੋਵੇਗਾ। ਮੂਸੇਵਾਲਾ ਦੀ ਈ-ਮੇਲ ‘ਤੇ ਭੇਜੀ ਗਈ ਮੇਲ ਵਿੱਚ ਗੁਰਗਿਆਂ ਨੇ ਅੱਗੇ ਲਿਖਿਆ ਹੈ ਕਿ ਤੇਰੇ ਪੁੱਤ ਨੇ ਸਾਡੇ ਭਰਾਵਾਂ ਨੂੰ ਮਰਵਾਇਆ ਸੀ ਅਤੇ ਅਸੀਂ ਤੇਰੇ ਪੁੱਤ ਨੂੰ ਮਾਰ ਦਿੱਤਾ ।
ਧਮਕੀ ਵਿਚ ਲਿਖਿਆ ਹੈ ਕਿ ਤੇਰੇ ਦਬਾਅ ਵਿੱਚ ਹੀ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦਾ ਝੂਠਾ ਐਨਕਾਊਂਟਰ ਹੋਇਆ ਸੀ । ਇਸਨੂੰ ਅਸੀਂ ਭੁੱਲੇ ਨਹੀਂ । ਹਾਲਾਂਕਿ ਪੁਲਿਸ ਵੱਲੋਂ ਇਸ ਧਮਕੀ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਬਲਕੌਰ ਸਿੰਘ ਨੇ ਸਵਾਲ ਚੁੱਕਿਆ ਸੀ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਇੰਨੀ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ। ਜੇਕਰ ਮੂਸੇਵਾਲਾ ਨੂੰ ਅਜਿਹੀ ਸੁਰੱਖਿਆ ਮਿਲੀ ਹੁੰਦੀ ਤਾਂ ਅੱਜ ਉਸਦਾ ਪੁੱਤਰ ਜ਼ਿੰਦਾ ਹੁੰਦਾ।
ਵੀਡੀਓ ਲਈ ਕਲਿੱਕ ਕਰੋ -: