ਪਾਕਿਸਤਾਨ ਦੇ ਹਸਨ ਅਬਦਾਲ ਇਲਾਕੇ ‘ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਮ ‘ਲਾਹੌਰ-ਲਾਹੌਰ ਏ’ ਦੀ ਸ਼ੂਟਿੰਗ ਗੁਰਦੁਆਰੇ ਵਿੱਚ ਹੋਈ। ਇਸ ਦੌਰਾਨ ਸਟਾਰ ਕਾਸਟ ਅਤੇ ਟੀਮ ਜੁੱਤੀਆਂ ਪਾ ਕੇ ਗੁਰਦੁਆਰੇ ਦੇ ਅੰਦਰ ਵੜ ਆਏ ਅਤੇ ਸ਼ੂਟਿੰਗ ਕਰਨ ਲੱਗੇ। ਇਹ ਦੇਖ ਕੇ ਇੱਕ ਸ਼ਰਧਾਲੂ ਟੀਮ ਨਾਲ ਉਲਝ ਗਿਆ ਅਤੇ ਘਟਨਾ ਦੀ ਵੀਡੀਓ ਬਣਾ ਲਈ।
ਮਿਲੀ ਜਾਣਕਾਰੀ ਮੁਤਾਬਕ ਫਿਲਮ ਦੀ ਸ਼ੂਟਿੰਗ ਦੌਰਾਨ 10 ਤੋਂ ਵੱਧ ਮੁਸਲਿਮ ਕਲਾਕਾਰ ਗੁਰਦੁਆਰੇ ਵਿੱਚ ਦਸਤਾਰਾਂ ਬੰਨ੍ਹ ਕੇ ਸੀਨ ਦੀ ਸ਼ੂਟਿੰਗ ਕਰ ਰਹੇ ਸਨ। ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੇ ਜਦੋਂ ਸਟਾਰ ਕਾਸਟ ਅਤੇ ਟੀਮ ਨੂੰ ਜੁੱਤੀਆਂ ਪਾ ਕੇ ਅੰਦਰ ਜਾਂਦੇ ਵੇਖਿਆ ਤਾਂ ਉਨ੍ਹਾਂ ਵਿਰੋਧ ਕੀਤਾ। ਸੰਗਤ ਨੇ ਇਸ ਦੀ ਵੀਡੀਓ ਵੀ ਬਣਾਈ ਅਤੇ ਵਾਇਰਲ ਕਰ ਦਿੱਤੀ। ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੀ ਫਿਲਮ ਦੀ ਸਟਾਰ ਕਾਸਟ ਨੂੰ ਸਿੱਖ ਧਰਮ ਅਤੇ ਮਰਿਆਦਾ ਬਾਰੇ ਦੱਸਦੇ ਹੋਏ ਦਿਖਾਈ ਦਿੱਤੇ।
ਸ਼ੂਟਿੰਗ ਦੌਰਾਨ ਕਈ ਮੁਸਲਿਮ ਅਦਾਕਾਰਾਂ ਨੇ ਸਿੱਖਾਂ ਦੇ ਕੱਪੜੇ ਪਾਏ ਹੋਏ ਸਨ। ਕਈ ਤਾਂ ਜੁੱਤੀ ਪਾ ਕੇ ਸਿਰ ਵੀ ਨਹੀਂ ਢੱਕ ਰਹੇ ਸਨ। ਸਿੱਖਾਂ ਦੇ ਵਿਰੋਧ ਤੋਂ ਬਾਅਦ ਮੁਸਲਮਾਨ ਕਲਾਕਾਰਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਆਪਣੇ ਆਪ ਨੂੰ ਮਹਿਮਾਨ ਕਹਿਣ ਲੱਗੇ।
ਇਹ ਵੀ ਪੜ੍ਹੋ : ਦਾਜ ਦੀ ਭੇਟ ਚੜ੍ਹੀ ਇੱਕ ਹੋਰ ਧੀ, ਫਾਹਾ ਲੈ ਮੁਕਾਈ ਜ਼ਿੰਦਗੀ, ਮਾਂ ਤੋਂ ਸੱਖਣਾ ਹੋਇਆ 10 ਮਹੀਨੇ ਦਾ ਮਾਸੂਮ
ਸਿੱਖ ਸੰਗਤ ਨੇ ਕਿਹਾ ਕਿ ਜੇ ਮਹਿਮਾਨ ਵੀ ਗੁਰੂ ਮਰਿਆਦਾ ਮੁਤਾਬਕ ਆਉਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਗੁਰਦੁਆਰਾ ਸਾਹਿਬ ਨੂੰ ਸ਼ੂਟਿੰਗ ਵਾਲੀ ਥਾਂ ਨਹੀਂ ਬਣਾਇਆ ਜਾ ਸਕਦਾ। ਇਹ ਲੋਕ ਗੁਰੂ ਸਿੱਖੀ ਦੇ ਸਿਧਾਂਤਾਂ ਅਤੇ ਮਰਿਆਦਾ ਬਾਰੇ ਕੁਝ ਨਹੀਂ ਜਾਣਦੇ। ਅਦਾਕਾਰਾਂ ਨੇ ਗਲਤ ਤਰੀਕੇ ਨਾਲ ਪੱਗਾਂ ਬੰਨ੍ਹੀਆਂ ਹਨ ਅਤੇ ਕਲੀਨ ਸ਼ੇਵ ਹਨ। ਸਿੱਖਾਂ ਨੇ ਚਿਤਾਵਨੀ ਦਿੱਤੀ ਕਿ ਜੇ ਉਹ ਇਥੋਂ ਨਾ ਗਏ ਤਾਂ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਉਹ ਖੁਦ ਜ਼ਿੰਮੇਵਾਰ ਹੋਣਗੇ। ਇਸ ਤਰ੍ਹਾਂ ਸਿੱਖ ਸੰਗਤ ਦੇ ਵਿਰੋਧ ਤੋਂ ਬਾਅਦ ਅਦਾਕਾਰਾਂ ਨੂੰ ਸ਼ੂਟਿੰਗ ਅੱਧ ਵਿਚਾਲੇ ਹੀ ਰੋਕਣੀ ਪਈ।
ਵੀਡੀਓ ਲਈ ਕਲਿੱਕ ਕਰੋ -: