ਅਮਰੀਕੀ ਸੰਸਦ ਮੈਂਬਰ ਇਲਹਾਨ ਅਬਦੁੱਲਾਹੀ ਉਮਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦਾ ਬਾਈਕਾਟ ਕੀਤਾ ਹੈ। ਉਸ ਨੇ ਟਵੀਟ ਕਰਕੇ ਉਨ੍ਹਾਂ ਨੂੰ ਧਾਰਮਿਕ ਘੱਟ ਗਿਣਤੀਆਂ ‘ਤੇ ਜ਼ੁਲਮ ਕਰਨ ਵਾਲਾ ਨੇਤਾ ਕਿਹਾ। ਉਸ ਨੇ ਆਪਣੇ ਟਵੀਟ ‘ਚ ਲਿਖਿਆ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਧਾਰਮਿਕ ਘੱਟ ਗਿਣਤੀਆਂ ‘ਤੇ ਜ਼ੁਲਮ ਕੀਤਾ ਹੈ। ਹਿੰਸਕ ਹਿੰਦੂ ਰਾਸ਼ਟਰਵਾਦੀ ਸਮੂਹਾਂ ਨੂੰ ਗਲੇ ਲਾਇਆ ਹੈ। ਉਨ੍ਹਾਂ ਦੀ ਸਰਕਾਰ ਨੇ ਪੱਤਰਕਾਰਾਂ ਅਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਇਆ ਹੈ। ਮੈਂ ਮੋਦੀ ਦੇ ਭਾਸ਼ਣ ‘ਚ ਸ਼ਾਮਲ ਨਹੀਂ ਹੋਵਾਂਗੀ।
ਇਸ ਤੋਂ ਇਲਾਵਾ ਉਸ ਨੇ ਵਿਰੋਧ ‘ਚ ਪ੍ਰੈੱਸ ਕਾਨਫਰੰਸ ਕਰਨ ਦੀ ਵੀ ਗੱਲ ਕਹੀ ਹੈ। ਉਸ ਨੇ ਲਿਖਿਆ, ‘ਮੈਂ ਪੀਐਮ ਮੋਦੀ ਦੇ ਦਮਨ ਅਤੇ ਹਿੰਸਾ ਦੇ ਰਿਕਾਰਡ ‘ਤੇ ਚਰਚਾ ਕਰਨ ਲਈ ਮਨੁੱਖੀ ਅਧਿਕਾਰ ਸਮੂਹਾਂ ਨਾਲ ਇੱਕ ਬ੍ਰੀਫਿੰਗ ਕਰਾਂਗੀ।
ਇਲਹਾਨ ਉਮਰ 2019 ਤੋਂ ਮਿਨੇਸੋਟਾ ਦੇ 5ਵੇਂ ਕਾਂਗਰੇਸ਼ਨਲ ਡਿਸਟ੍ਰਿਕਟ ਲਈ ਅਮਰੀਕੀ ਪ੍ਰਤੀਨਿਧੀ ਵਜੋਂ ਸੇਵਾ ਕਰ ਰਹੀ ਹੈ। ਉਮਰ ਦਾ ਜਨਮ ਸੋਮਾਲੀਆ ਵਿੱਚ ਹੋਇਆ ਸੀ। ਉਹ ਸ਼ਰਨਾਰਥੀ ਹੈ।
ਇਹ ਵੀ ਪੜ੍ਹੋ : ‘ਮੈਂ PM ਮੋਦੀ ਦਾ ਫੈਨ ਹਾਂ’, ਅਮਰੀਕਾ ‘ਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਮਗਰੋਂ ਬੋਲੇ ਐਲਨ ਮਸਕ
ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਦੂਜੀ ਵਾਰ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਜੂਨ 2016 ਵਿੱਚ ਉਨ੍ਹਾਂ ਨੇ ਪਹਿਲੀ ਵਾਰ ਅਮਰੀਕੀ ਕਾਂਗਰਸ ਨੂੰ ਸੰਬੋਧਨ ਕੀਤਾ ਸੀ। ਅਜਿਹਾ ਕਰਨ ਵਾਲੇ ਉਹ ਇਕੱਲੇ ਭਾਰਤੀ ਨੇਤਾ ਹਨ। ਉੱਥੇ ਹੀ ਦੁਨੀਆ ਦਾ ਚੌਥਾ ਅਜਿਹਾ ਨੇਤਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: