ਸਾਉਣ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਸ਼ਰਧਾਲੂ ਤੀਰਥ ਅਸਥਾਨਾਂ ‘ਤੇ ਦਰਸ਼ਨਾਂ ਵਾਸਤੇ ਜਾਂਦੇ ਹਨ। ਸ਼੍ਰੀ ਨੈਣਾ ਦੇਵੀ ਵਿਖੇ 29 ਜੁਲਾਈ ਤੋਂ 6 ਅਗਸਤ ਤੱਕ ਸਾਉਣ ਅਸ਼ਟਮੀ ਦਾ ਮੇਲਾ ਮਨਾਇਆ ਜਾ ਰਿਹਾ ਹੈ।
ਮੇਲੇ ਦੌਰਾਨ ਹਰ ਸਾਲ ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਰੂਟ ‘ਤੇ ਸੜਕ ਦੇ ਨਾਲ ਲੱਗਦੇ ਪਿੰਡਾਂ ਵਿੱਚ ਪਿੰਡਾਂ, ਜਥੇਬੰਦੀਆਂ, ਕਮੇਟੀਆਂ ਵੱਲੋਂ ਮਿਲ ਕੇ ਲੰਗਰ ਲਾਏ ਜਾਂਦੇ ਹਨ। ਪਰ ਹੁਣ ਇਹ ਲੰਗਰ ਲਾਉਣ ਲਈ ਸ੍ਰੀ ਆਨੰਦਪੁਰ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਇਜਾਜ਼ਤ ਲੈਣੀ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਖਤ ਹਿਦਾਇਤਾਂ ਦਿੱਤੀਆਂ ਗਈਆਂ ਹਨ ਕਿ ਲੰਗਰ ਬਿਨਾਂ ਮਨਜ਼ੂਰੀ ਤੋਂ ਨਾ ਲਾਇਆ ਜਾਵੇ ਅਤੇ ਲੰਗਰ ਦੌਰਾਨ ਭਜਨ/ ਗੀਤਾਂ ਲਈ ਲਾਊਡ ਸਪੀਕਰ ਦੀ ਮਨਜ਼ੂਰੀ ਲੈਣੀ ਵੀ ਯਕੀਨੀ ਬਣਾਈ ਜਾਵੇ। ਜੇ ਕੋਈ ਵੀ ਲੰਗਰ/ਲਾਊਡ ਸਪੀਕਰ ਬਿਨਾਂ ਮਨਜ਼ੂਰੀ ਦੇ ਚੱਲਦਾ ਪਾਇਆ ਗਿਆ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਅਦਾਰਿਆਂ ਵੱਲ 3122 ਕਰੋੜ ਦੇ ਬਿਜਲੀ ਬਿੱਲ ਬਕਾਇਆ, ਨਹੀਂ ਕੱਟੇ ਗਏ ਕੁਨੈਕਸ਼ਨ
ਦਰਅਸਲ ਅਕਸਰ ਵੇਖਿਆ ਜਾਂਦਾ ਹੈ ਕਿ ਲੰਗਰ ਵਾਲੀਆਂ ਥਾਵਾਂ ‘ਤੇ ਟ੍ਰੈਫਿਕ ਦੀ ਸਮੱਸਿਆ ਬਣੀ ਰਹਿੰਦੀ ਹੈ, ਜਿਸ ਕਰਕੇ ਕੋਈ ਅਣਸੁਖਾਵੀਂ ਦੁਰਘਟਨਾ ਵਾਪਰ ਸਕਦੀ ਹੈ। ਇਸੇ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਤੇ ਆਮ ਜਨਤਾ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: