ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਨਸ਼ੀਲੇ ਪਦਾਰਥ ਤੇ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ। ਪੁਲਿਸ ਨੇ ਜੇਲ੍ਹ ‘ਚ ਬੰਦ ਹਵਾਲਾਤੀ ਕੋਲੋਂ 2 ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜੇਲ੍ਹ ਪ੍ਰਸ਼ਾਸਨ ਨੇ ਬਰਾਮਦ ਹੋਏ ਸਾਮਾਨ ਨੂੰ ਜ਼ਬਤ ਕਰਨ ਤੋਂ ਬਾਅਦ ਸਿਟੀ ਪੁਲਿਸ ਨੂੰ ਸ਼ਿਕਾਇਤ ਦਿੱਤੀ, ਜਿਸ ਦੇ ਆਧਾਰ ‘ਤੇ 2 ਵੱਖ-ਵੱਖ ਮਾਮਲਿਆਂ ਵਿੱਚ ਹਲਾਲੀਆ ਸਮੇਤ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਫਿਰੋਜ਼ਪੁਰ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਨਿਰਮਲਜੀਤ ਸਿੰਘ ਨੇ ਦੱਸਿਆ ਹੈ ਕਿ ਉਹ ਜੇਲ੍ਹ ਮੁਲਾਜ਼ਮਾਂ ਦੇ ਨਾਲ ਬਲਾਕ ਨੰਬਰ 2 ਦੀ ਬੈਰਕ ਨੰਬਰ 3 ਦੀ ਤਲਾਸ਼ੀ ਕਰ ਰਹੇ ਸਨ। ਇਸ ਦੌਰਾਨ ਹਵਾਲਾਤੀ ਅਮਨ ਕੋਲੋਂ ਇੱਕ ਟੱਚ ਸਕਰੀਨ ਫ਼ੋਨ ਬਰਾਮਦ ਹੋਇਆ। ਇਸ ਤੋਂ ਬਾਅਦ ਬੈਰਕ ਦੇ ਪਿਛਲੇ ਹਿੱਸੇ ਵਿੱਚ ਤਲਾਸ਼ੀ ਦੌਰਾਨ ਇੱਕ ਹੋਰ ਟੱਚ ਮੋਬਾਈਲ ਫੋਨ ਬਰਾਮਦ ਹੋਇਆ।
ਇਹ ਵੀ ਪੜ੍ਹੋ : ਬਠਿੰਡਾ ਦੀ ਰਾਧਿਕਾ ਦਾ ਗਿੰਨੀਜ਼ ਵਰਲਡ ਰਿਕਾਰਡ ‘ਚ ਨਾਂ ਦਰਜ, ਇਕ ਉਂਗਲੀ ਨਾਲ 4.57 ਸੈਕਿੰਡ ‘ਚ ਟਾਈਪ ਕੀਤੀ ਅੰਗਰੇਜ਼ੀ ਵਰਣਮਾਲਾ
ਦੂਜੇ ਮਾਮਲੇ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਜਸਵੀਰ ਸਿੰਘ ਨੇ ਦੱਸਿਆ ਹੈ ਕਿ ਬਲਾਕ ਨੰਬਰ 2 ਦੀ ਬੈਰਕ ਨੰਬਰ 2 ਵਿੱਚ ਤਲਾਸ਼ੀ ਦੌਰਾਨ ਜ਼ਮੀਨ ਹੇਠਾਂ ਛੁਪਾ ਕੇ ਰੱਖਿਆ ਗਿਆ 23 ਗ੍ਰਾਮ ਭੂਰਾ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਫਿਰੋਜ਼ਪੁਰ ਸਿਟੀ ਥਾਣੇ ਦੇ ASI ਗੁਰਮੇਲ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਫਿਰੋਜ਼ਪੁਰ ਦੇ ਹਾਲਿਆ ਵਾਸੀ ਹਵਾਲਾਤੀ ਅਮਨ ਕੁਮਾਰ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: