ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਨੂੰ ਵੀਰਵਾਰ (14 ਸਤੰਬਰ) ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੋਇਲ ਨੂੰ 538 ਕਰੋੜ ਰੁਪਏ ਦੇ ਕਥਿਤ ਕਰਜ਼ਾ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਨਰੇਸ਼ ਗੋਇਲ ‘ਤੇ ਦੋਸ਼ ਹੈ ਕਿ ਉਸ ਨੇ ਇਸ ਰਕਮ ਦੀ ਦੁਰਵਰਤੋਂ ਕੀਤੀ ਹੈ। ਈਡੀ ਨੇ ਇਹ ਕਾਰਵਾਈ ਸੀਬੀਆਈ ਵੱਲੋਂ ਈਸੀਆਈਆਰ ਮਾਮਲੇ ਵਿੱਚ ਦਰਜ ਐਫਆਈਆਰ ’ਤੇ ਕੀਤੀ ਹੈ।
Naresh Goyal Judicial Custody
ਨਰੇਸ਼ ਗੋਇਲ ਦੀ ਈਡੀ ਦੀ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ, ਇਸ ਲਈ ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਕੈਨਰਾ ਬੈਂਕ ਦੇ ਕਥਿਤ 538 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇੱਕ ਅਦਾਲਤ ਨੇ ਵੀਰਵਾਰ ਨੂੰ ਜੈੱਟ ਐਵੀਏਸ਼ਨ ਕੰਪਨੀ ਦੇ ਸੰਸਥਾਪਕ ਨਰੇਸ਼ ਗੋਇਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। (ਈ.ਡੀ.) ਨੇ ਕੇਂਦਰੀ ਏਜੰਸੀ ਦੇ ਦਫਤਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ 1 ਸਤੰਬਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਗੋਇਲ ਨੂੰ ਗ੍ਰਿਫਤਾਰ ਕੀਤਾ ਸੀ। 74 ਸਾਲਾ ਨਰੇਸ਼ ਗੋਇਲ ਨੂੰ ਈਡੀ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਦੋਂ ਜਾਂਚ ਏਜੰਸੀ ਨੇ ਰਿਮਾਂਡ ਦੀ ਮੰਗ ਨਾ ਕੀਤੀ ਤਾਂ ਅਦਾਲਤ ਨੇ ਗੋਇਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕੇਨਰਾ ਬੈਂਕ ਤੋਂ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ, ਪਤਨੀ ਅਨੀਤਾ ਅਤੇ ਕੰਪਨੀ ਦੇ ਕੁਝ ਸਾਬਕਾ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਇਸ ਆਧਾਰ ‘ਤੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ।ਬੈਂਕ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਜੈੱਟ ਏਅਰਵੇਜ਼ ਨੂੰ 848.86 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ ਕੀਤਾ ਸੀ, ਜਿਸ ਵਿੱਚੋਂ 538.62 ਕਰੋੜ ਰੁਪਏ ਬਕਾਇਆ ਹਨ।ਬੈਂਕ ਦੀ ਸ਼ਿਕਾਇਤ ‘ਤੇ ਸੀਬੀਆਈ ਨੇ ਐਫਆਈਆਰ ਦਰਜ ਕੀਤੀ ਸੀ।