ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 3 ਅਗਸਤ ਨੂੰ ਅਣਮਿੱਥੇ ਸਮੇਂ ਲਈ ਕਰੇਗਾ ਨੈਸ਼ਨਲ ਹਾਈਵੇ ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕੀਤਾ ਗਿਆ ਹੈ।
ਯੂਨੀਅਨ ਨੇ ਐਲਾਨ ਕੀਤਾ ਕਿ ਉਹ ਪੰਜ ਜ਼ਿਲ੍ਹਿਆਂ ਲੁਧਿਆਣਾ, ਫਤਿਹਗੜ੍ਹ ਸਾਹਿਬ, ਮੁਹਾਲੀ, ਪਟਿਆਲਾ ਅਤੇ ਰੋਪੜ ਦੇ ਕਿਸਾਨ ‘ ਸਰਹਿੰਦ ਜੀਟੀ ਰੋਡ ਤੇ ਹਾਈਵੇਅ ਜਾਮ ਕਰਨਗੇ। ਕਿਸਾਨ ਆਗੂ ਅਮਰਜੀਤ ਸਿੰਘ ਰਾੜਾ ਨੇ ਕਿਸਾਨ ਵੀਰਾਂ ਨੂੰ ਹੱਕੀ ਮੰਗਾਂ ਲਈ ਵਿੱਢੇ ਗਏ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੰਗਾਂ ਨਹੀਂ ਮੰਨ ਰਹੀ, ਜਿਸ ਕਾਰਨ ਕਿਸਾਨ ਭਰਾਵਾਂ ਵਿਚ ਸਰਕਾਰ ਪ੍ਰਤੀ ਰੋਸ ਹੈ। ਉੁਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਵੱਲੋਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਕਿਸਾਨਾਂ ਦੀਆਂ ਮੁੱਖ ਮੰਗਾਂ ਨਰਮੇ ਦਾ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ, ਝੋਨੇ ਦੀ ਪਰਾਲੀ ਦੀ ਸੰਭਾਲ ਲਈ ਸਬਸਿਡੀ ਦਾ ਸਰਕਾਰ ਐਲਾਨ ਕਰੇ। ਗੰਨਾ ਮਿੱਲਾਂ 2022/23 ਦੇ ਸੀਜ਼ਨ ਲਈ 1 ਨਵੰਬਰ ਤੋਂ ਚਲਾਈਆਂ ਜਾਣ, ਗੰਨੇ ਦਾ ਰੇਟ 360 ਰੁਪਏ ਮਿੱਲ ਵੱਲੋਂ ਇਕੋ ਕਿਸ਼ਤ ਵਿੱਚ ਦਿੱਤਾ ਜਾਵੇ, ਗੰਨੇ ਦਾ ਬਕਾਇਆ ਸਰਕਾਰੀ ਤੇ ਪ੍ਰਾਈਵੇਟ ਮਿੱਲਾਂ ਵੱਲੋਂ ਜਲਦ ਤੋਂ ਜਲਦ ਪਾਇਆ ਜਾਵੇ, ਗੰਨੇ ਦੇ ਨੁਕਸਾਨ ਦਾ ਮੁਆਵਜ਼ਾ ਵੀ ਦਿੱਤਾ ਜਾਵੇ।