ਮੋਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨੈੱਸ ਵਿਖੇ ਚੱਲ ਰਹੇ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਦੂਜਾ ਅਤੇ ਆਖਰੀ ਸੈਸ਼ਨ ਸ਼ੁਰੂ ਹੋ ਗਿਆ ਹੈ। ਦੂਜੇ ਦਿਨ ਸਰਕਾਰ ਨੇ ਸਿਹਤ ਖੇਤਰ ਵਿੱਚ ਨਿਵੇਸ਼ਕਾਂ ਦੇ ਸੁਝਾਅ ਸੁਣੇ। ਨਿਵੇਸ਼ਕਾਂ ਨੇ ਸਿਹਤ ਸੰਭਾਲ ਖੇਤਰ ਵਿੱਚ ਵੱਖ-ਵੱਖ ਟੈਕਸਾਂ ਤੋਂ ਰਾਹਤ ਦੀ ਮੰਗ ਕੀਤੀ ਹੈ। ਨਿਵੇਸ਼ਕ ਸੰਮੇਲਨ ਵਿੱਚ ਸਿਹਤ ਮੰਤਰੀ ਡਾ. ਬਲਬੀਰ ਨੇ ਹੁਸ਼ਿਆਰਪੁਰ ਵਿੱਚ ਵੱਡਾ ਨੈਚੁਰੋਪੈਥੀ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ। ਖੇਤੀਬਾੜੀ ਖੇਤਰ ਵਿੱਚ ਹੋਈ ਚਰਚਾ ਦੇ ਸਬੰਧ ਵਿੱਚ ਦੂਜਾ ਸੈਸ਼ਨ ਸ਼ੁਰੂ ਹੋ ਗਿਆ ਹੈ।
ਦੋ ਰੋਜ਼ਾ ਸੰਮੇਲਨ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਖੇਡ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਜਲੰਧਰ ਨੂੰ ਖੇਡਾਂ ਦੇ ਧੁਰੇ ਵਜੋਂ ਜਾਣਿਆ ਜਾਂਦਾ ਹੈ ਅਤੇ ਜ਼ਿਲ੍ਹੇ ਦਾ ਦੇਸ਼ ਵਿੱਚ ਖੇਡਾਂ ਦਾ ਸਮਾਨ ਬਣਾਉਣ ਵਿੱਚ 75 ਫੀਸਦੀ ਹਿੱਸਾ ਹੈ। ਸਰਕਾਰ ਇੱਥੇ ਆਧੁਨਿਕ ਖੇਡ ਯੂਨੀਵਰਸਿਟੀ ਖੋਲ੍ਹੇਗੀ, ਤਾਂ ਜੋ ਸੂਬੇ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ।
ਇਹ ਵੀ ਪੜ੍ਹੋ : ਰੇਲ ਦੀ ਪਟੜੀ ‘ਤੇ ਵੀਡੀਓ ਸ਼ੂਟ ਕਰਦੇ 2 ਨੌਜਵਾਨ ਆਏ ਟ੍ਰੇਨ ਦੀ ਲਪੇਟ ‘ਚ, ਦਰਦਨਾਕ ਮੌਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਸਨਅਤਕਾਰਾਂ ਨੂੰ ਸਿੱਧੇ ਜ਼ਮੀਨ ’ਤੇ ਜਾ ਕੇ ਸਨਅਤਾਂ ਲਾਉਣੀਆਂ ਚਾਹੀਦੀਆਂ ਹਨ। ਸਰਕਾਰ ਉਦਯੋਗਪਤੀਆਂ ਨੂੰ ਐਮਓਯੂ, ਐਨਓਸੀ ਅਤੇ ਸੀਐਲਯੂ ਵਰਗੀਆਂ ਰਸਮਾਂ ਵਿੱਚ ਸ਼ਾਮਲ ਨਹੀਂ ਕਰੇਗੀ। ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਐਲਾਨ ਕਰਦੇ ਹੋਏ ਸੀ.ਐਲ.ਯੂ (ਜ਼ਮੀਨ ਦੀ ਵਰਤੋਂ ਵਿਚ ਤਬਦੀਲੀ) ਅਤੇ ਐਨ.ਓ.ਸੀ. ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦੀ ਸਹੂਲਤ ਦੇਣ ਲਈ ਸਰਕਾਰ ਛੇਤੀ ਹੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਅਤੇ ਐਨ.ਓ.ਸੀ. ਨੂੰ ਖ਼ਤਮ ਕਰ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -: