ਭਾਜਪਾ ਦੇ ਸਾਬਕਾ ਬੁਲਾਰੇ ਨਵੀਨ ਜਿੰਦਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਸਵੇਰੇ ਤਿੰਨ ਮੇਲ ਮਿਲੇ। ਇਸ ਵਿੱਚ ਉਦੈਪੁਰ ਕਾਂਡ ਦਾ ਵੀਡੀਓ ਵੀ ਅਟੈਤ ਕੀਤਾ ਗਿਆ ਸੀ। ਉਨ੍ਹਾਂ ਨੇ ਇਸ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ।
ਨਵੀਨ ਜਿੰਦਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6:43 ਵਜੇ ਤਿੰਨ ਈਮੇਲ ਭੇਜੀਆਂ ਗਈਆਂ। ਧਮਕੀਆਂ ਦਿੱਤੀਆਂ ਗਈਆਂ ਹਨ ਕਿ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਵੀ ਸਿਰ ਕਲਮ ਕਰ ਦਿੱਤਾ ਜਾਵੇਗਾ। ਧਮਕੀਆਂ ‘ਚ ਲਿਖਿਆ ਹੈ ਕਿ ਉਨ੍ਹਾਂ ਨਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਉਦੈਪੁਰ ਕਾਂਡ ਵਾਂਗ ਹੀ ਸਲੂਕ ਕੀਤਾ ਜਾਵੇਗਾ।
ਨਵੀਨ ਜਿੰਦਲ ਨੇ ਖੁਦ ਟਵਿੱਟਰ ਰਾਹੀਂ ਧਮਕੀ ਮਿਲਣ ਦੀ ਪੁਸ਼ਟੀ ਕੀਤੀ ਹੈ। ਮੇਲ ਦੇ ਸਕਰੀਨ ਸ਼ਾਟ ਵੀ ਨੱਥੀ ਹਨ। ਉਨ੍ਹਾਂ ਨੇ ਇਸ ਮਾਮਲੇ ਵਿੱਚ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਟੈਗ ਕੀਤਾ ਹੈ।
ਦੱਸ ਦੇਈਏ ਕਿ ਰਾਜਸਥਾਨ ਦੇ ਉਦੈਪੁਰ ‘ਚ ਮੰਗਲਵਾਰ ਨੂੰ ਕਨ੍ਹਈਆ ਲਾਲ ਦਾ ਦੋ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਠੀਕ ਇਕ ਦਿਨ ਬਾਅਦ ਜਿੰਦਲ ਨੂੰ ਇਹ ਮੇਲ ਮਿਲ ਆਇਆ। ਦੱਸ ਦੇਈਏ ਕਿ ਜਿੰਦਲ ਨੇ ਪੈਗੰਬਰ ਮੁਹੰਮਦ ‘ਤੇ ਕਥਿਤ ਤੌਰ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭਾਜਪਾ ਤੋਂ ਕੱਢ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: