ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਅੱਜ ਫਿਰ ਤੋਂ ਅਫੀਮ ਦੀ ਖੇਤੀ ਕਰਨ ਦੀ ਵਕਾਲਤ ਕੀਤੀ ਹੈ ਤੇ ਉਨ੍ਹਾਂ ਨੇ ਚੰਨੀ ਸਰਕਾਰ ਤੋਂ ਪੰਜਾਬ ਵਿਚ ਅਫੀਮ ਦੀ ਖੇਤੀ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਹੈ।
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਕੈਨੇਡਾ ਤੇ ਅਮਰੀਕਾ ਵਰਗੇ ਦੇਸ਼ਾਂ ਵਿਚ ਅਫੀਮ ਦਵਾਈ ਦੇ ਤੌਰ ‘ਤੇ ਇਸਤੇਮਾਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਫੀਮ ਵਿਚ ਕਈ ਕਿਸਮਾਂ ਹੁੰਦੀਆਂ ਹਨ ਜਿਨ੍ਹਾਂ ਵਿਚੋਂ ਕਈ ਨਾਨ-ਐਡੀਕਟਿੰਗ ਹੁੰਦੀਆਂ ਹਨ ਤੇ ਦਵਾਈਆਂ ਦੇ ਤੌਰ ‘ਤੇ ਇਨ੍ਹਾਂ ਦੀ ਵਰਤੋਂ ਹੁੰਦੀ ਹੈ।
ਮੈਡਮ ਸਿੱਧੂ ਨੇ ਕਿਹਾ ਕਿ ਅਫੀਮ ਨੂੰ ਡਰੱਗਜ਼ ਨਾਲ ਜੋੜ ਕੇ ਨਹੀਂ ਦੇਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੇਕਰ ਅਫੀਮ ਦੀ ਖੇਤੀ ਨਹੀਂ ਹੁੰਦੀ ਤਾਂ ਇਸ ਦਾ ਮਤਲਬ ਇਹ ਹੈ ਕਿ ਇਥੋਂ ਦੇ ਲੋਕ ਅਫੀਮ ਨਹੀਂ ਖਾਂਧੇ ਸਗੋਂ ਉਹ ਮਹਿੰਗੇ ਰੇਟਾਂ ‘ਤੇ ਇਸ ਨੂੰ ਰਾਜਸਥਾਨ ਤੋਂ ਖਰੀਦਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਅਫੀਮ ਦੀ ਖੇਤੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਕੰਟਰੋਲ ਅਧੀਨ ਇਸ ਦੀ ਖੇਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ‘ਤੇ ਰੋਕ ਇਸ ਲਈ ਲਗਾਈ ਗਈ ਸੀ ਕਿਉਂਕਿ ਇਸ ਨਾਲ ਸਿੰਥੈਟਿਕ ਡਰੱਗਜ਼ ਨਹੀਂ ਵਿਕ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ 10 ਵਿਚੋਂ 7 ਨੌਜਵਾਨ ਡਿਪ੍ਰੈਸ਼ਨ ਦਾ ਸ਼ਿਕਾਰ ਹਨ ਤੇ ਉਹ ਸਿੰਥੈਟਿਕ ਡਰੱਗਜ਼ ਲੈ ਰਹੇ ਹਨ, ਜੋ ਕਿ ਅਫੀਮ ਨਾਲੋਂ ਵੀ ਵੱਧ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਇਹ ਨਹੀਂ ਕਿ ਮੈਂ ਨਸ਼ਿਆਂ ਨੂੰ ਪ੍ਰਮੋਟ ਕਰ ਰਹੀ ਹਾਂ ਸਗੋਂ ਮੈਂ ਇਹ ਕਹਿਣਾ ਚਾਹੁੰਦੀ ਹਾਂ ਕਿ ਜੇਕਰ ਪੰਜਾਬ ਵਿਚ ਵੀ ਅਫੀਮ ਦੀ ਖੇਤੀ ਹੋਣ ਲੱਗ ਜਾਵੇਗੀ ਤਾਂ ਇੱਕ ਤਾਂ ਇਹ ਸਸਤੀ ਮਿਲੇਗੀ ਤੇ ਦੂਜੇ ਨੌਜਵਾਨਾਂ ਨੂੰ ਸਿੰਥੈਟਿਕ ਡਰੱਗਜ਼ ਦੇ ਟੀਕੇ ਨਹੀਂ ਲਗਾਉਣੇ ਪੈਣਗੇ।