Navjot Sidhu again : ਨਵਜੋਤ ਸਿੱਧੂ ਨੇ ਅੱਜ ਫਿਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਅਦਬੀ ਦੇ ਮਾਮਲੇ ‘ਤੇ ਘੇਰਿਆ ਹੈ। ਕੋਟਕਪੂਰਾ ਗੋਲੀਕਾਂਡ ਵਿਚ ਹਾਈਕੋਰਟ ਵੱਲੋਂ ਖਾਰਜ ਕੀਤੀ ਗਈ ਸਿਟ ‘ਤੇ ਨਵਜੋਤ ਸਿੱਧੂ ਦਾ ਗੁੱਸਾ ਫੁੱਟਿਆ ਹੈ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲਿਆ ਹੈ।
ਉਨ੍ਹਾਂ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਲਿਖਿਆ ਹੈ ਕਿ ਅਫ਼ਸੋਸ ਗ੍ਰਹਿ ਮੰਤਰੀ ਦੀ ਨਾਕਾਬਲੀਅਤ ਕਰ ਕੇ ਸਰਕਾਰ ਹਾਈਕੋਰਟ ਦੇ ਉਸ ਹੁਕਮ ਨੂੰ ਮੰਨਣ ਲਈ ਮਜਬੂਰ ਹੈ। ਇਸ ਦੇ ਵਿਰੋਧ ਵਿਚ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਸਿਟ ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੀ ਆਚਾਰ ਸੰਹਿਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ। ਇਹ ਜਾਣਬੁਝ ਕੇ ਲੋਕਮਸਤ ਨਾਲ ਵਿਸ਼ਵਾਸਘਾਤ ਹੈ।
ਵਾਰ-ਵਾਰ ਸਿਟ ਤੇ ਜਾਂਚ ਕਮਿਸ਼ਨ ਬਣਨ ਕਰਕੇ ਸਬੂਤ ਕਮਜ਼ੋਰ ਹੋਏ ਹਨ ਅਤੇ ਵਾਰ-ਵਾਰ ਜਾਂਚ ਹੋਣ ਕਾਰਨ ਦੋਸ਼ੀ ਆਪਣੇ ਬਚਾਅ ਪੱਖ ਨੂੰ ਮਜ਼ਬੂਤ ਕਰਨ ਦਾ ਵੀ ਮੌਕਾ ਮਿਲ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ 3 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ ਤੇ 6 ਮਹੀਨਿਆਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ 3 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ ਤੇ 6 ਮਹੀਨਿਆਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਵੀਂ ਗਠਿਤ ਸਿਟ ਟੀਮ ਵਿਚ ਪੁਲਿਸ ਕਮਿਸ਼ਨਰ ਸ਼੍ਰੀ ਰਾਕੇਸ਼ ਅਗਰਵਾਲ ਤੇ ਡੀ. ਆਈ. ਜੀ. ਫਰੀਦਕੋਟ ਰੇਂਜ ਸ਼੍ਰੀ ਸੁਰਜੀਤ ਸਿੰਘ, ADGP ਵਿਜੀਲੈਂਸ ਬਿਊਰੋ ਐੱਸ. ਕੇ. ਯਾਦਵ ਸ਼ਾਮਲ ਹੋਣਗੇ ਜੋ ਇਸ ਪੂਰੇ ਮਾਮਲੇ ਦੀ ਜਾਂਚ ਕਰਨਗੇ।
ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਮੁਤਾਬਕ ਸਿਟ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਏਗਾ ਜਿਸ ਵਿਚ ਕਿਹਾ ਗਿਆ ਹੈ ਕਿ ਜਾਂਚ ਵਿਚ ਕੋਈ ਵੀ ਅੰਦਰੂਨੀ ਜਾਂ ਬਾਹਰੀ ਤੌਰ ‘ਤੇ ਦਖਲ ਨਹੀਂ ਦਿੱਤਾ ਜਾਣਾ ਚਾਹੀਦਾ ਹੈ। ਸਿਟ ਜਾਂਚ ਸਬੰਧੀ ਸੂਬੇ ਦੀ ਕਿਸੇ ਵੀ ਕਾਰਜਕਾਰੀ ਜਾਂ ਪੁਲਿਸ ਅਥਾਰਟੀ ਨੂੰ ਰਿਪੋਰਟ ਨਹੀਂ ਕਰੇਗੀ ਅਤੇ ਸਿਰਫ ਸਬੰਧਤ ਮੈਜਿਸਟ੍ਰੇਟ ਨੂੰ ਹੀ ਰਿਪੋਰਟ ਕਰੇਗੀ।