ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਆਖਿਆ ਕਿ ਉਹ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਖਿਲਾਫ ਵਰਤੀ ਆਪਣੀ ਮੰਦੀ ਸ਼ਬਦਾਵਲੀ ਲਈ ਮੁਆਫੀ ਮੰਗਣ ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਪੰਜਾਬ ਪੁਲਿਸ ਦੇ ਖਿਲਾਫ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ ’ਤੇ ਮੂਕ ਦਰਸ਼ਕ ਬਣ ਕੇ ਬੈਠੇ ਹਨ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਇਕ ਡੀ. ਐੱਸ. ਪੀ. ਨੂੰ ਬੋਲਣਾ ਪਿਆ ਤੇ ਹੁਣ ਐੱਸ. ਆਈ. ਨੂੰ ਬੋਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਵਰਦੀ ਵਿਚ ਹੁੰਦਿਆਂ ਇਕ ਸ਼ਕਤੀਸ਼ਾਲੀ ਬੰਦੇ ਖਿਲਾਫ ਬੋਲਣਾ ਬਹੁਤ ਔਖਾ ਹੁੰਦਾ ਹੈ ਪਰ ਇਸ ਪੁਲਿਸ ਅਧਿਕਾਰੀਆਂ ਦੇ ਬਿਆਨਾਂ ਤੋਂ ਉਨ੍ਹਾਂ ਦੇ ਅੰਦਰਲੇ ਗੁੱਸੇ ‘ਤੇ ਮਾਨਸਿਕ ਅਵਸਥਾ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੂੰ ਸਮਝਾਉਣ ਕਿ ਵਰਦੀਧਾਰੀ ਪੁਲਿਸ ਦੇ ਖਿਲਾਫ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੋ ਪਹਿਲਾਂ ਟਿੱਪਣੀਆਂ ਕੀਤੀਆਂ ਹਨ, ਉਹ ਵਾਪਸ ਲੈ ਕੇ ਪੁਲਿਸ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ ਤਾਂ ਜੋ ਪੁਲਿਸ ਦਾ ਮਨੋਬਲ ਤੇ ਵਰਦੀ ਦੀ ਇੱਜ਼ਤ ਕਾਇਮ ਰਹੇ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























