ਚੰਡੀਗੜ੍ਹ: ਪੰਜਾਬ ਵਿਚ ਕਾਂਗਰਸ ਦਾ ਅੰਦਰੂਨੀ ਕਲੇਸ਼ ਉਸ ‘ਤੇ ਭਾਰੀ ਪੈਂਦਾ ਦਿਖ ਰਿਹਾ ਹੈ। ਇੱਕ ਪਾਸੇ ਜਿਥੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੱਛਮ ਤੋਂ ਹਾਰਦੇ ਦਿਖ ਰਹੇ ਹਨ ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਵੀ ਭਦੌੜ ਤੇ ਚਮਕੌਰ ਸਾਹਿਬ ਸੀਟ ਤੋਂ ਪਿੱਛੇ ਚੱਲ ਰਹੇ ਹਨ। ਹੁਣ ਤੱਕ ਸੱਤਾ ‘ਚ ਰਹੀ ਕਾਂਗਰਸ ਸਿਰਫ 16 ਸੀਟਾਂ ‘ਤੇ ਫਿਲਹਾਲ ਅੱਗੇ ਚੱਲ ਰਹੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵਿੱਟਰ ‘ਤੇ ‘ਆਪ’ ਨੂੰ ਪੰਜਾਬ ‘ਚ ਮੋਹਰੀ ਜਿੱਤ ਲਈ ਵਧਾਈ ਦਿੱਤੀ ਕਿਉਂਕਿ ਵੋਟਿੰਗ ਚੱਲ ਰਹੀ ਹੈ। ਸਿੱਧੂ ਨੇ ਟਵੀਟ ਕੀਤਾ ਕਿ ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੈ। ਪੰਜਾਬ ਦੇ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਪ੍ਰਵਾਨ ਕਰਦੇ ਹਾਂ। ‘ਆਪ’ ਨੂੰ ਮੁਬਾਰਕਾਂ!!!”
ਸਿੱਧੂ ਨੇ ਅੱਜ ਸ਼ਾਮ 5 ਵਜੇ ਪਾਰਟੀ ਦੇ ਨਵੇਂ ਬਣੇ ਵਿਧਾਇਕਾਂ ਦੀ ਬੈਠਕ ਬੁਲਾਈ ਹੈ। ਮੁੱਖ ਮੰਤਰੀ ਚੰਨੀ ਨਾਲ ਮਤਭੇਦ ਤੇ ਉਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨਾਲ ਟਕਰਾਅ ਦੇ ਚੱਲਦਿਆਂ ਚਰਚਾ ਵਿਚ ਰਹੇ ਨਵਜੋਤ ਸਿੰਘ ਸਿੱਧੂ ਖਿਲਾਫ ਪਾਰਟੀ ਨੇਤਾਵਾਂ ਦਾ ਗੁੱਸਾ ਹੋਰ ਵੱਧ ਸਕਦਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ, ਸਾਬਕਾ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਸੁਨੀਲ ਜਾਖੜ ਸਣੇ ਕਈ ਨੇਤਾ ਨਵਜੋਤ ਸਿੰਘ ਸਿੱਧੂ ਖਿਲਾਫ ਰਹੇ ਹਨ ਤੇ ਉਨ੍ਹਾਂ ਦੇ ਕੰਮ ਕਰਨ ਦੇ ਰਵੱਈਏ ਦਾ ਵਿਰੋਧ ਕਰਦੇ ਰਹੇ। ਅਜਿਹੇ ਵਿਚ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਨਤੀਜਿਆਂ ਦੇ ਚੱਲਦੇ ਉਨ੍ਹਾਂ ਖਿਲਾਫ ਗੁੱਸਾ ਹੋਰ ਵੱਧ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਜਿਸ ਦੇ ਨਤੀਜੇ ਲਗਭਗ ਆ ਚੁੱਕੇ ਹਨ ਜਿਸ ਮੁਤਾਬਕ ਪੰਜਾਬ ਵਿਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਚੱਲ ਰਹੀ ਹੈ ਜਿਸ ਤੋਂ ਬਾਅਦ ਭਗਵੰਤ ਮਾਨ ਦਾ CM ਬਣਨਾ ਲਗਭਗ ਤੈਅ ਹੋ ਚੁੱਕਾ ਹੈ।