ਮਾਲੇਰਕੋਟਲਾ ਪਹੁੰਚੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਦਿਨ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਿਆ। ਇਸ ਦੌਰਾਨ ਉਨ੍ਹਾਂ ਪੰਜਾਬੀਆਂ ਨੂੰ ਏਕੇ ਨਾਲ ਰਹਿਣ ਦਾ ਸੰਦੇਸ਼ ਦਿੱਤਾ।
ਸਿੱਧੂ ਨੇ ਕਿਹਾ ਕਿ ਮੇਰੀ ਮਾਂ ਹਿੰਦੂ ਸੀ ਅਤੇ ਪਿਓ ਸਿੱਖ, ਅਸੀਂ ਸਭ ਇਕ ਹਾਂ। ਉਨ੍ਹਾਂ ਕਿਹਾ ਪੰਜਾਬ ਨੂੰ ਵੰਡਣ ਦੀ ਸਾਜ਼ਿਸ਼ ਹੋ ਰਹੀ ਹੈ। ਸਿੱਧੂ ਨੇ ਕਿਹਾ ਕਿ ਜੋ ਸ੍ਰੀ ਦਰਬਾਰ ਸਾਹਿਬ ਵਿੱਚ ਹੋਇਆ ਬਹੁਤ ਮੰਦਭਾਗਾ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਬੇਅਦਬੀ ਚਾਹੇ ਕੁਰਾਨ, ਭਗਵਦ ਗੀਤਾ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਵੇ ਦੋਸ਼ੀ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੰਡਣ ਦੀ ਸਾਜ਼ਿਸ਼ ਹੋ ਰਹੀ ਹੈ। ਪੰਜਾਬ ਤੇ ਪੰਜਾਬੀਅਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬੀਅਤ ਕਹਿੰਦੀ ਹੈ ਕਿ ਅਸੀਂ ਸਾਰੇ ਇੱਕ ਹਾਂ। ਸਾਨੂੰ ਆਪਸ ਵਿੱਚ ਏਕਤਾ ਸਿਰਜਣ ਦੀ ਲੋੜ ਹੈ। ਸ੍ਰੀ ਦਰਬਾਰ ਸਾਹਿਬ ਜਿਥੇ ਇਹ ਮੰਦਭਾਗੀ ਘਟਨਾ ਵਾਪਰੀ, ਉਸ ਦੀ ਨੀਂਹ ਵੀ ਇੱਕ ਮੁਸਲਿਮ ਫ਼ਕੀਰ ਮੀਆਂ ਮੀਰ ਜੀ ਨੇ ਰੱਖੀ ਸੀ।
ਇਹ ਵੀ ਪੜ੍ਹੋ : 25 ਦਸੰਬਰ ਨੂੰ ਪੰਜ ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ, ‘ਜੇ ਹੁਣ ਅਜਿਹੀ ਘਟਨਾ ਹੋਈ ਤਾਂ ਸਰਕਾਰਾਂ ਜ਼ਿੰਮੇਵਾਰ’
ਸਿੱਧੂ ਅੱਜ ਮਾਲੇਰਕੋਟਲਾ ਵਿੱਚ ਹੋ ਰਹੀ ਰੈਲੀ ਦੌਰਾਨ ਬੋਲ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਤੇ ਉਨ੍ਹਾਂ ਦੇ ਸਲਾਹਕਾਰ ਮੁਹੰਮਦ ਮੁਸਤਫਾ ਵੀ ਮੌਜੂਦ ਸਨ।
ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਤੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਗੰਭੀਰ ਹੋ ਸਕਦੀ ਹੈ । ਇਸ ਘਟਨਾ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਗਿਆ ਹੈ। ਐੱਸ.ਆਈ.ਟੀ. ਨੂੰ ਦੋ ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਾਰੇ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਪ੍ਰਬੰਧ ਸਖਤ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।