ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੋਣ ਵਿਚਕਾਰ ਨਵਜੋਤ ਸਿੱਧੂ ਲਗਾਤਾਰ ਪੰਜਾਬ ਵਿੱਚ ਕਾਂਗਰਸ ਦੀ ਹੀ ਮੁਸ਼ਕਲ ਵਧਾ ਰਹੇ ਹਨ। ਸਿੱਧੂ ਹੁਣ ਫਿਰ ਰੁਸਦੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ਆਪਣੀ ਮੰਗ ਪੂਰੀ ਨਾ ਹੋਣ ‘ਤੇ ਚੋਣਾਂ ਨਾ ਲੜਨ ਤੱਕ ਦੀ ਧਮਕੀ ਦੇ ਦਿੱਤੀ ਹੈ।
ਬੀਤੇ ਦਿਨ ਲੁਧਿਆਣਾ ਵਿਖੇ ਵਪਾਰੀਆਂ ਨਾਲ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਆਪਣੀ ਸਰਕਾਰ ਨੂੰ ਸਾਫ-ਸਾਫ ਕਹਿ ਦਿੱਤਾ ਹੈ ਕਿ ਜੇ ਹਾਈਕਮਾਨ ਉਨ੍ਹਾਂ ਦੇ ਪੰਜਾਬ ਮਾਡਲ ਨੂੰ ਲਾਗੂ ਨਹੀਂ ਕਰਦੀ ਤਾਂ ਉਹ ਚੋਣਾਂ ਨਹੀਂ ਲੜਨਗੇ ਤੇ ਇੰਨਾ ਹੀ ਨਹੀਂ ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਜੇ ਅਜਿਹਾ ਨਹੀਂ ਹੁੰਦਾ ਤਾਂ ਕਿਸੇ ਵੀ ਗੱਲ ਲਈ ਉਹ ਜ਼ਿੰਮੇਵਾਰ ਨਹੀਂ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦੱਸ ਦੇਈਏ ਕਿ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਹਮੇਸ਼ਾ ਆਪਣੀ ਪਾਰਟੀ ਖਿਲਾਫ ਬੋਲਦੇ ਹੀ ਨਜ਼ਰ ਆਏ ਹਨ, ਜਿਸ ਦਾ ਖਮਿਆਜ਼ਾ ਪਾਰਟੀ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ। ਸਿੱਧੂ ਨਾ ਤਾਂ ਪੰਜਾਬ ਭਵਨ ਵਿੱਚ ਰੈਗੂਲਰ ਪਹੁੰਚ ਰਹੇ ਹਨ ਤੇ ਨਾ ਹੀ ਮੁੱਖ ਮੰਤਰੀ ਚੰਨੀ ਵੱਲੋਂ ਸੱਦੀ ਕਿਸੇ ਮੀਟਿੰਗ ਵਿੱਚ ਨਜ਼ਰ ਆਉਂਦੇ ਹਨ।
ਇਹ ਵੀ ਪੜ੍ਹੋ : CM ਚੰਨੀ ਦੇ ਹਲਕੇ ਦੇ ਸਕੂਲਾਂ ਦੀ ਸਿਸੋਦੀਆ ਨੇ ਖੋਲ੍ਹੀ ਪੋਲ, ਕਿਹਾ – ‘ਜੇ ਨਹੀਂ ਸੁਧਾਰ ਸਕਦੇ ਤਾਂ ਦੇ ਦੇਵੋ ਅਸਤੀਫ਼ਾ’
ਸਿੱਧੂ ਦਾ ਆਪਣੀ ਪਾਰਟੀ ਨੂੰ ਲੈ ਕੇ ਰਵੱਈਆ ਸਖਤ ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਵੀ CM ਚੰਨੀ ਨੇ ਆਪਣੇ ਘਰ ਬਲਾਕ ਪ੍ਰਧਾਨਾਂ ਦੀ ਇੱਕ ਮੀਟਿੰਗ ਸੱਦੀ ਸੀ, ਕਾਂਗਰਸ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਦਾ ਇਸ ਮੀਟਿੰਗ ਵਿੱਚ ਸ਼ਾਮਲ ਹੋਣਾ ਜ਼ਰੂਰੀ ਸੀ, ਪਰ ਸਿੱਧੂ ਮੀਟਿੰਗ ਵਿੱਚ ਗੈਰ-ਹਾਜ਼ਰ ਰਹੇ।