ਚੰਡੀਗੜ੍ਹ : ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਤੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਐਨ.ਸੀ.ਸੀ. ਕੈਡਿਟਾਂ ਦੀਆਂ ਸੇਵਾਵਾਂ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਕੈਡਿਟ ਕਾਰਪਸ (ਐਨ.ਸੀ.ਸੀ.) ਦਰਮਿਆਨ ਇੱਕ ਸਮਝੌਤਾ (ਐਮ.ਓ.ਯੂ.) ਸਹੀਬੰਦ ਕੀਤਾ ਗਿਆ, ਜਿਸ ‘ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਨੇ ਦਸਤਖਤ ਕੀਤੇ।
ਸੈਕਟਰ-31 ਵਿਖੇ ਐਨ.ਸੀ.ਸੀ. ਹੈੱਡਕੁਆਰਟਰ ਵਿਖੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਐਨ.ਸੀ.ਸੀ. ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਡਾਇਰੈਕਟੋਰੇਟ ਦੇ ਵਧੀਕ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਜੀਵ ਛਿੱਬਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੂਨੇਸ਼ ਗਰਗ ਵੱਲੋਂ ਇਸ ਸਮਝੌਤੇ ‘ਤੇ ਦਸਤਖਤ ਕੀਤੇ ਗਏ।
ਇਹ ਵੀ ਪੜ੍ਹੋ : ਦਰਦਨਾਕ ਹਾਦਸਾ, ਭਰਾ ਨੂੰ ਰੱਖੜੀ ਬੰਨ੍ਹ ਪਰਤ ਰਹੀ ਭੈਣ ਤੇ ਉਹਦੇ ਪਤੀ ਦੀ ਮੌਤ, 2 ਬੱਚੇ ਗੰਭੀਰ
ਇਸ ਪਹਿਲਕਦਮੀ ਵਿੱਚ ਲਗਭਗ ਇੱਕ ਲੱਖ ਐਨ.ਸੀ.ਸੀ. ਕੈਡਿਟ ਸ਼ਾਮਲ ਹੋਣਗੇ ਅਤੇ ਇਹ ਪਹਿਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਅਗਸਤ ਨੂੰ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਵਿਰੁੱਧ ਰਾਜ ਵਿਆਪੀ ਪੱਧਰ ‘ਤੇ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਹੈ। ਵਿਭਾਗ ਵੱਲੋਂ ਜ਼ਿਲ੍ਹਿਆਂ, ਸਬ ਡਵੀਜ਼ਨਾਂ, ਸ਼ਹਿਰਾਂ ਅਤੇ ਪਿੰਡਾਂ ਵਿੱਚ ਸਿੰਗਲ ਯੂਜ਼ ਪਲਾਸਟਿਕ/ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ‘ਤੇ ਰੋਕ ਲਾਉਣ ਸਬੰਧੀ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਸਦੇ ਬਦਲ ਅਪਣਾਉਣ ਦੀ ਅਪੀਲ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਸੂਬੇ ਨੂੰ ਪਲਾਸਟਿਕ ਰਹਿੰਦ-ਖੂੰਹਦ/ਪਲਾਸਟਿਕ ਦੇ ਥੈਲਿਆਂ ਤੋਂ ਮੁਕਤ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨੈਸ਼ਨਲ ਕੈਡਿਟ ਕਾਰਪਸ (ਐਨ.ਸੀ.ਸੀ.) ਦੀਆਂ ਵੱਖ-ਵੱਖ ਇਕਾਈਆਂ ਦੇ ਅਧਿਕਾਰੀਆਂ/ਕੈਡਿਟਾਂ ਦੀ ਸਹਾਇਤਾ ਵੀ ਲਈ ਜਾਵੇਗੀ। ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਵਾਲਾ ਸਭ ਤੋਂ ਸਿਹਤਮੰਦ ਸੂਬਾ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।