ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਵੋਟਾਂ ਪੈਣ ਵਿੱਚ ਹੁਣ ਕੁਝ ਹੀ ਦਿਨ ਬਾਕੀ ਹਨ ਅਤੇ ਸਿਆਸੀ ਪਾਰਟੀਆਂ ਪ੍ਰਚਾਰ ਵਿੱਚ ਰੁਝੀਆਂ ਹੋਈਆਂ ਹਨ। ਇਸੇ ਨੂੰ ਲੈ ਕੇ ਨੈਸ਼ਨਲ ਡੈਮੋਕਰੇਟਿਕ ਗਠਜੋੜ (ਐੱਨਡੀਏ) ਨੇ ਸ਼ੁੱਕਰਵਾਰ ਨੂੰ ਪੰਜਾਬ ਲਈ 11 ਸੰਕਲਪ ਦਾ ਏਜੰਡਾ ਜਾਰੀ ਕੀਤ, ਜਿਸ ਵਿੱਚ ਉਨ੍ਹਾਂ ਸਰਕਾਰ ਬਣਨ ‘ਤੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ, ਜਦੋਂਕਿ 80 ਤੇ 90 ਦੇ ਦਹਾਕੇ ਦੇ ਦੌਰ ਵਿੱਚ ਅੱਤਵਾਦ ਦੀ ਮਾਰ ਹੇਠ ਆਏ ਪਰਿਵਾਰਾਂ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਵਿਦਿਆਰਥਣਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ।
ਇਹ ਸੰਕਲਪ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਹਰਦੀਪ ਸਿੰਘ ਪੁਰੀ, ਪੰਜਾਬ ਲੋਕ ਕਾਂਗਰਸ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨੇ ਜਾਰੀ ਕੀਤੇ। BJP ਗਠਜੋੜ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਮਾਈਨਿੰਗ ਅਥਾਰਟੀ ਦੀ ਸਥਾਪਨਾ ਕੀਤੀ ਜਾਵੇਗੀ ਅਤੇ ਨਵੀਂ ਆਬਕਾਰੀ ਨੀਤੀ ਲਿਆਂਦੀ ਜਾਵੇਗੀ, ਨਾਲ ਹੀ ਕਿਸੇ ਵੀ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਡੋਪ ਟੈਸਟ ਲਾਜ਼ਮੀ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਐਨ.ਡੀ. ਏ ਸਰਕਾਰ ਸਰਹੱਦਾਂ ‘ਤੇ ਦੇਸ਼ ਲਈ ਲੜਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਗ੍ਰਾਂਟ ਨੂੰ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗਠਜੋੜ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਕਾਇਮ ਕਰੇਗੀ ਅਤੇ ਫਾਸਟ ਟਰੈਕ ਅਦਾਲਤਾਂ ਅਜਿਹੇ ਮਾਮਲਿਆਂ ਦੀ ਸੁਣਵਾਈ ਕਰਨਗੀਆਂ। BJP ਗਠਜੋੜ ਨੇ ਇਸ ਤੋਂ ਇਲਾਵਾ ਕਿਹਾ ਕਿ ਹਰ ਨੌਜਵਾਨ ਨੂੰ ਮਹੀਨੇ ਵਿੱਚ 150 ਘੰਟੇ ਕੰਮ ਦੀ ਗਰੰਟੀ ਦਿੱਤੀ ਜਾਵੇਗੀ। ਰਾਜ ਸਰਕਾਰ ਦੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਪਾਰਟੀਆਂ ਨੇ ਸਾਰਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ, ਹਰ ਤਹਿਸੀਲ ਵਿੱਚ ਇੱਕ ਸਰਕਾਰੀ ਕਾਲਜ ਅਤੇ ਹੁਨਰ ਸਿੱਖਿਆ ਦਾ ਅਧਿਕਾਰ ਸ਼ੁਰੂ ਕਰਨ ਦਾ ਸੰਕਲਪ ਲਿਆ।
ਕੋਵਿਡ-19 ਮਹਾਮਾਰੀ ਦੌਰਾਨ ਉਦਯੋਗਾਂ ਦੀ ਸਥਿਤੀ ਬਾਰੇ ਇੱਕ ਵ੍ਹਾਈਟ ਪੇਪਰ ਲਿਆਇਆ ਜਾਵੇਗਾ ਅਤੇ ਉਦਯੋਗਾਂ ਲਈ ਇੱਕ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇਗਾ। ਪੁਰੀ ਨੇ ਕਿਹਾ ਕਿ ਐੱਨ.ਡੀ.ਏ. ਵੱਲੋਂ ਕੀਤੇ ਗਏ ਮਤੇ ਵਿਸ਼ਵਾਸ ਦੀ ਧਾਰਾ ਹਨ ਅਤੇ ਪੰਜਾਬ ਵਿੱਚ ਸਰਕਾਰ ਬਣਨ ਦੇ ਦੋ ਸਾਲਾਂ ਦੇ ਅੰਦਰ ਲਾਗੂ ਕਰ ਦਿੱਤੇ ਜਾਣਗੇ।