neeru bajwa gym video exercise: ਪੰਜਾਬੀ ਫ਼ਿਲਮੀ ਜਗਤ ਦੀ ਬਾਕਮਾਲ ਦੀ ਐਕਟਰੈੱਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਕੈਨੇਡਾ ਆਪਣੀ ਅਗਲੇ ਫ਼ਿਲਮੀ ਪ੍ਰੋਜੈਕਟ ਕਰਕੇ ਪੰਜਾਬ ਆਈ ਹੋਈ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰ੍ਰਾਮ ਅਕਾਉਂਟ ਉੱਤੇ ਆਪਣੀ ਜਿੰਮ ਵਾਲੀ ਤਸਵੀਰਾਂ ਦਾ ਇੱਕ ਕਲਾਜ ਬਣਾ ਕੇ ਪੋਸਟ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਉਵੇਂ ਦੀ ਔਰਤ ਬਣੋ ਜਿਵੇਂ ਤੁਸੀਂ ਦੇਖਣਾ ਚਾਹੁੰਦੇ ਹੋ’ । ਤਸਵੀਰਾਂ ‘ਚ ਉਨ੍ਹਾਂ ਦੇ ਵੱਖ-ਵੱਖ ਕਸਰਤਾਂ ਕਰਦੇ ਹੋਏ ਪੋਜ਼ ਦੇਖਣ ਨੂੰ ਮਿਲ ਰਹੇ ਨੇ। ਇਹ ਪੋਸਟ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ। ਪ੍ਰਸ਼ੰਸਕ ਤੇ ਨਾਮੀ ਹਸਤੀਆਂ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਬੈਕ ਟੂ ਬੈਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਦੀ ਝੋਲੀ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’, ਸਨੋਅਮੈੱਨ ਵਰਗੀ ਕਈ ਫ਼ਿਲਮਾਂ ਨੇ। ਏਨੀਂ ਦਿਨੀਂ ਉਹ ਸਤਿੰਦਰ ਸਰਤਾਜ ਦੇ ਨਾਲ ‘kali jotta’ ਦੀ ਸ਼ੂਟਿੰਗ ਕਰ ਰਹੇ ਨੇ। ਇਸ ਤੋਂ ਇਲਾਵਾ ਪੰਜਾਬੀ ਮਿਊਜ਼ਿਕ ਵੀਡੀਓ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੇ ਰਹਿੰਦੇ ਨੇ। ਨੀਰੂ ਬਾਜਵਾ ਸੋਸ਼ਲ ਮੀਡੀਆ ਤੇ ਬਹੁਤ ਐਕਟਿਵ ਰਹਿੰਦੀ ਹੈ । ਉਹ ਹਰ ਛੋਟੀ ਵੱਡੀ ਚੀਜ਼ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੀ ਹੈ । ਹਾਲ ਹੀ ਵਿੱਚ ਉਹਨਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ ਜਿਸ ਵਿੱਚ ਉਹਨਾਂ ਦੇ ਪਤੀ ਵੀ ਨਜ਼ਰ ਆ ਰਹੇ ਹਨ । ਇਹ ਵੀਡੀਓ ਉਹਨਾਂ ਦੀ ਆਪਣੀ ਨੋਕ ਝੋਕ ਦੀ ਹੈ ।
ਜਿਸ ਨੂੰ ਨੀਰੂ ਬਾਜਵਾ ਦੇ ਪ੍ਰਸ਼ੰਸਕ ਬਹੁਤ ਪਸੰਦ ਕਰ ਰਹੇ ਹਨ । ਨੀਰੂ ਬਾਜਵਾ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦੱਸਿਆ ਹੈ ਕਿ ‘ਮੇਰੇ ਪਤੀ ਦੇਵ ਇਸ ਲਈ ਰੁੱਸ ਕੇ ਉਪਰ ਆ ਗਏ ਕਿਉਂਕਿ ਮੈਂ ਤੜਕੇ ਵਿੱਚ ਹਰੀ ਮਰਚ ਨਹੀਂ ਸੀ ਪਾਈ ਜਦੋਂ ਕਿ ਮੈਂ ਆਪਣੀ ਸੱਸ ਦੀ ਸਿਫਾਰਸ਼ ਤੇ ਲਾਲ ਫਰੋਜ਼ਨ ਮਿਰਚ ਪਾਈ ਸੀ’। ਇਸ ਦੇ ਨਾਲ ਹੀ ਨੀਰੂ ਨੇ ਹੋਰ ਵੀ ਕਈ ਖੁਲਾਸੇ ਕੀਤੇ ਹਨ । ਨੀਰੂ ਵਲੋਂ ਸ਼ੇਅਰ ਕੀਤਾ ਇਹ ਵੀਡੀਓ ਬਹੁਤ ਹੀ ਖ਼ਾਸ ਹੈ, ਜਿਸ ਨੂੰ ਉਹਨਾਂ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ । ਲੋਕ ਇਸ ਤੇ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਵੀ ਦੇ ਰਹੇ ਹਨ ।