ਪੱਟੀ ਦੇ ਪਿੰਡ ਦੁੱਬਲੀ ਵਿਚ ਬੀਤੀ ਰਾਤ ਚਾਚੇ ਵਲੋਂ ਭਤੀਜੇ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਇਸ ਸੰਬੰਧੀ ਪਰਿਵਾਰਕ ਮੈਂਬਰਾਂ ਅਤੇ ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦੇ ਦੱਸਿਆ ਪ੍ਰਭਦਿਆਲ ਸਿੰਘ ਉਰਫ ਕਰਨ ਨੂੰ ਬੀਤੀ ਰਾਤ ਉਸਦੇ ਚਾਚੇ ਬਲਜੀਤ ਸਿੰਘ ਵਲੋਂ ਪਹਿਲਾਂ ਫੋਨ ‘ਤੇ ਘਰ ਆਉਣ ਲਈ ਕਿਹਾ ਜਦ ਉਹ ਨਹੀਂ ਗਿਆ ਤਾਂ ਉਸਦਾ ਚਾਚਾ ਉਸਨੂੰ ਘਰੋਂ ਇਹ ਕਹਿ ਕੇ ਲੈ ਗਿਆ ਕਿ ਕੁਝ ਰਿਸ਼ਤੇਦਾਰ ਆਏ ਹਨ, ਤੂੰ ਸਾਡੇ ਘਰ ਚੱਲ ਪਰ ਜਦ ਉਹ ਚਾਚਾ ਭਤੀਜਾ ਘਰ ਪੁੱਜੇ ਤਾਂ ਘਰ ਵਿਚ ਕੋਈ ਰਿਸ਼ਤੇਦਾਰ ਮੌਜੂਦ ਨਹੀਂ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਮਨੋਰੋਗ ਹਸਪਤਾਲ ਤੋਂ ਫਰਾਰ ਹੋਇਆ ਆਸ਼ੀਸ਼ ਮਸੀਹ ਪਾਕਿਸਤਾਨ ਬੈਠੇ ਅੱਤਵਾਦੀ ਰੋਡੇ ਦਾ ਮੁੱਖ ਸਾਥੀ
ਬਾਅਦ ਵਿਚ ਪ੍ਰਭਦਿਆਲ ਸਿੰਘ ਦੀ ਮਾਂ ਵੀ ਉਸਨੂੰ ਲੈਣ ਗਈ ਪਰ ਉਸਦੇ ਚਾਚੇ ਕਿਹਾ ਕਿ ਮੈਂ ਛੱਡ ਆਉਂਦਾ ਹਾਂ ਅਤੇ ਜਦ ਪ੍ਰਭਦਿਆਲ ਸਿੰਘ ਘਰ ਵਾਪਿਸ ਜਾਣ ਲੱਗਾ ਤਾਂ ਉਸਦੇ ਚਾਚੇ ਨੇ 315 ਰਾਈਫਲ ਦੇ ਨਾਲ ਚਾਰ ਫਾਇਰ ਉਸਨੂੰ ਮਾਰੇ ਜਿਸਦੀ ਆਵਜ਼ਾ ਸੁਣਕੇ ਪ੍ਰਭਦਿਆਲ ਸਿੰਘ ਪਰਿਵਾਰਕ ਮੈਂਬਰ ਮੌਕੇ ‘ਤੇ ਪੁੱਜੇ ਅਤੇ ਜ਼ਖਮੀ ਪ੍ਰਭਦਿਆਲ ਸਿੰਘ ਪੱਟੀ ਇਲਾਜ ਲਈ ਲਿਆਂਦਾ ਗਿਆ ਪਰ ਉਸਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਮ੍ਰਿਤਕ ਪ੍ਰਭਦਿਆਲ ਸਿੰਘ ਦਾ ਵਿਆਹ ਅਜੇ ਢਾਈ ਮਹੀਨੇ ਪਹਿਲਾਂ ਹੀ ਹੋਇਆ ਸੀ ਪਰ ਉਕਤ ਮੁਲਜ਼ਮ ਖਿਲਾਫ ਸ਼ਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਨਾਲ ਹੀ ਉਨ੍ਹਾਂ ਦੱਸਿਆ ਕਿ ਪੁਲਿਸ ਉਕਤ ਮੁਲਜ਼ਮ ਦੀ ਭਾਲ ਕਰ ਰਹੀ ਹੈ ਅਤੇ ਉਸਦੇ ਪਰਿਵਾਰ ਦੀਆਂ ਮਹਿਲਾਵਾਂ ਨੂੰ ਵੀ ਪੁਲਿਸ ਚੁੱਕ ਕੇ ਲੈ ਗਈ ਹੈ। ਇਸ ਸੰਬੰਧੀ ਥਾਣਾ ਸਦਰ ਪੱਟੀ ਦੀ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕਾਰਵਾਈ ਕਰਨ ਦੀ ਗੱਲ ਕਹੀ ਹੈ।