ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸੂਬੇ ਵਿੱਚ ਮੌਤਾਂ ਦੀ ਦਰ ਵੀ ਕਾਫੀ ਘੱਟ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 104 ਮਾਮਲੇ ਦਰਜ ਕੀਤੇ ਗਏ, ਜਦਕਿ 2 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 194 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 598130 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 580677 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 1238 ਮਾਮਲੇ ਅਜੇ ਵੀ ਐਕਟਿਵ ਹਨ।
ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 16215 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 162 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 66 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 13 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਤਰਨਤਾਰਨ : ਭਾਰਤ-ਪਾਕਿ ਸਰਹੱਦ ‘ਤੇ ਜ਼ਮੀਨ ‘ਚ ਦੱਬੀ ਮਿਲੀ ਕਰੋੜਾਂ ਦੀ ਹੈਰੋਇਨ, ਦੋ ਤਸਕਰ ਗ੍ਰਿਫਤਾਰ