ਕੋਰੋਨਾ ਦੇ ਮਾਮਲਿਆਂ ਵਿੱਚ ਕੋਰੋਨਾ ਦੇ ਮਾਮਲੇ ਹੁਣ ਪੰਜਾਬ ਵਿੱਚ ਕਾਫੀ ਘੱਟਣੇ ਸ਼ੁਰੂ ਹੋ ਗਏ ਹਨ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1333 ਮਾਮਲੇ ਦਰਜ ਕੀਤੇ ਗਏ, ਜਦਕਿ 71 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 2337 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ 14 ਮਰੀਜ਼ਾਂ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਆਈਸੀਯੂ ਵਿੱਚ ਭਰਤੀ ਕੀਤਾ ਗਿਆ, ਜਿਨ੍ਹਾਂ ਵਿੱਚੋਂ ਇੱਕ ਫਰੀਦਕੋਟ ਤੋਂ 9, ਲੁਧਿਆਣਾ ਤੋਂ 4, ਪਟਿਆਲਾ ਤੋਂ ਇੱਕ ਮਰੀਜ਼ ਹਨ, ਉਥੇ ਜਲੰਧਰ, ਲੁਧਿਆਣਾ ਤੋਂ 1-1 ਅਤੇ ਪਟਿਆਲਾ ਤੋਂ 4 ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 584785 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 553174 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 16244 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15367 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 2797 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 655 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 212 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।