ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸੂਬੇ ਵਿੱਚ ਮੌਤਾਂ ਦੀ ਦਰ ਵੀ ਕਾਫੀ ਘੱਟ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 158 ਮਾਮਲੇ ਦਰਜ ਕੀਤੇ ਗਏ, ਜਦਕਿ 5 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 358 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ ਜਲੰਧਰ ਵਿੱਚ ਦੋ ਨਵੇਂ ਮਰੀਜ਼ਾਂ ਨੂੰ ਹਾਲਤ ਗੰਭੀਰ ਹੋਣ ਕਰਕੇ ਆਈਸੀਯੂ ਵਿੱਚ ਭਰਤੀ ਕੀਤਾ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 596416 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 577982 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 2324 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 16110 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 1405 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 314 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 96 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਉਦਯੋਗ ਰੈਗੂਲੇਸ਼ਨ ਖਤਮ- ਸੋਮਵਾਰ ਤੋਂ 30 ਫੀਸਦੀ ਸਮਰੱਥਾ ਨਾਲ ਚੱਲਣਗੀਆਂ ਇੰਡਸਟਰੀਆਂ