ਕੋਰੋਨਾ ਦੇ ਮਾਮਲਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਹੁਣ ਘੱਟਣੀ ਸ਼ੁਰੂ ਹੋ ਗਈ ਹੈ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2009 ਮਾਮਲੇ ਦਰਜ ਕੀਤੇ ਗਏ, ਜਦਕਿ 71 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 4314 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ 8 ਨਵੇਂ ਮਰੀਜ਼ਾਂ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਆਈਸੀਯੂ ਵਿੱਚ ਭਰਤੀ ਕੀਤਾ ਗਿਆ ਅਤੇ 1 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 576119 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 534915 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 26277 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 14927 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 3575 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 735 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 284 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਲਟਿਆ ਫੈਸਲਾ- ਹੁਣ ਨਿੱਜੀ ਹਸਪਤਾਲਾਂ ਤੋਂ ਵਾਪਿਸ ਲਏਗੀ ਵੈਕਸੀਨ