ਸੂਬਾ ਸਰਕਾਰ ਨੇ ਪੰਜਾਬ ਕਾਡਰ ਦੇ ਰਿਟਾਇਰਡ ਆਈਪੀਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਚੇਅਰਮੈਨ ਬਣਾ ਦਿੱਤਾ ਹੈ। ਚੇਅਰਮੈਨ ਅਹੁਦੇ ਲਈ ਆਈਪੀਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫਾਈਲ ਕੈਬਨਿਟ ਵਿਚ ਮਨਜ਼ੂਰ ਕਰਨ ਦੇ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਭੇਜੀ ਸੀ।
ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਈਪੀਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫਾਈਲ ‘ਤੇ ਮਨਜ਼ੂਰੀ ਦੀ ਮੋਹਰ ਲਗਾ ਦਿੱਤੀ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਿਚ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਮਹੀਨੇ ਤੋਂ ਖਾਲੀ ਪਿਆ ਹੋਇਆ ਸੀ। ਚੇਅਰਮੈਨ ਦਾ ਅਹੁਦਾ ਖਾਲੀ ਹੋਣ ਨਾਲ ਸਰਕਾਰ ਨੂੰ ਨਿਯੁਕਤੀਆਂ ਕਰਨ ਵਿਚ ਮੁਸ਼ਕਲ ਆਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ‘AAP’ 13 ਸੀਟਾਂ ‘ਤੇ ਇਕੱਲੇ ਲੜੇਗੀ ਚੋਣ, ‘ਆਪ’ ਸੁਪਰੀਮੋ ਕੇਜਰੀਵਾਲ ਨੇ ਦਿੱਤੀ ਹਰੀ ਝੰਡੀ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਬਤੌਰ ਐੱਸਪੀ ਤੇ ਐੱਸਐੱਸਪੀ ਸੇਵਾਵਾਂ ਨਿਭਾਉਣ ਵਾਲੇ 1997 ਬੈਚ ਦੇ ਆਈਪੀਐੱਸ ਅਧਿਕਾਰੀ ਜੀਤੇਂਦਰ ਸਿੰਘ ਔਲਖ ਪਿਛਲੇ ਸਾਲ ਪੰਜਾਬ ਪੁਲਿਸ ਨੇ ਬਤੌਰ ADGP ਇੰਟੈਲੀਜੈਂਸ ਦੇ ਅਹੁਦੇ ਤੋਂ ਰਿਟਾਇਰ ਹੋਏ ਸਨ। ਉਹ ਪੰਜਾਬ ਦੀ ਲੁਧਿਆਣਾ ਤੇ ਪਟਿਆਲਾ ਰੇਂਜ ਵਿਚ ਬਤੌਰ ਡੀਆਈਜੀ ਆਪਣੀਆਂ ਸੇਵਾਵਾਂ ਵੀ ਦੇ ਚੁੱਕੇ ਹਨ। ਪਿਛਲੇ ਸਾਲ ਹੀ ਜਨਵਰੀ ਵਿਚ ਉਹ ਏਡੀਜੀਪੀ ਇੰਟੈਲੀਜੈਂਸ ਬਣੇ ਸਨ।
ਵੀਡੀਓ ਲਈ ਕਲਿੱਕ ਕਰੋ –