ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ 2 ਨਵੇਂ ਚਿਹਰੇ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ ਵਿਭਾਗ ਵੰਡ ਦਿੱਤੇ ਗਏ ਹਨ। ਨਵੇਂ ਮੰਤਰੀਆਂ ਨੂੰ ਵਿਭਾਗ ਸੌਂਪੇ ਗਏ ਹਨ ਉਥੇ ਹੀ ਕਈ ਪੁਰਾਣੇ ਮੰਤਰੀਆਂ ਦੇ ਵਿਭਾਗ ਬਦਲ ਦਿੱਤੇ ਗਏ ਹਨ।
ਨਵੇਂ-ਨਿਯੁਕਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ, ਪਸ਼ੂ ਪਾਲਣ ਵਿਭਾਗ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ। ਇਹ ਵਿਭਾਗ ਪਹਿਲਾਂ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ।
ਇਸ ਦੇ ਨਾਲ ਹੀ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਬਾਰੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ। ਜਦਕਿ ਕੁਲਦੀਪ ਸਿੰਘ ਧਾਲੀਵਾਲ ਤੋਂ ਦੋ ਅਹਿਮ ਵਿਭਾਗ ਵਾਪਸ ਲੈ ਲਏ ਗਏ ਹਨ। ਉਸ ਤੋਂ ਪੰਚਾਇਤ ਵਿਭਾਗ ਅਤੇ ਖੇਤੀਬਾੜੀ ਵਿਭਾਗ ਲੈ ਲਿਆ ਗਿਆ ਹੈ। ਹੁਣ ਉਨ੍ਹਾਂ ਕੋਲ ਐਨਆਰਆਈ ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਰਹਿ ਗਿਆ ਹੈ। ਜਦਕਿ ਲਾਲਜੀਤ ਸਿੰਘ ਦਾ ਕੱਦ ਵਧਾਉਂਦੇ ਹੋਏ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦੇ ਨਾਲ-ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਉਥੇ ਹੀ ਖੇਡ ਮੰਤਰੀ ਗੁਰਮੀਤ ਸਿੰਘ ਮੇਅਰ ਕੋਲ ਪਹਿਲੇ ਤਿੰਨ ਵਿਭਾਗ ਸਨ। ਹੁਣ ਉਨ੍ਹਾਂ ਦੀ ਜ਼ਿੰਮੇਵਾਰੀ ਵਧਾਉਂਦੇ ਹੋਏ ਦੋ ਨਵੇਂ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹੁਣ ਉਨ੍ਹਾਂ ਕੋਲ ਜਲ ਸਰੋਤ, ਮਾਈਨਿੰਗ ਵਿਭਾਗ, ਵਿਗਿਆਨ ਅਤੇ ਤਕਨਾਲੋਜੀ, ਖੇਡਾਂ ਅਤੇ ਯੁਵਕ ਸੇਵਾਵਾਂ, ਜ਼ਮੀਨ ਦੀ ਸੰਭਾਲ ਅਤੇ ਜਲ ਵਿਭਾਗ ਸਨ।
ਇਹ ਵੀ ਪੜ੍ਹੋ : OTT ‘ਤੇ ਸਿਗਰਟ ਪੀਣ ਵਾਲੇ ਦ੍ਰਿਸ਼ਾਂ ਨੂੰ ਲੈ ਕੇ ਸਰਕਾਰ ਸਖਤ, ਐਂਟੀ-ਤੰਬਾਕੂ ਵਾਰਨਿੰਗ ਹੋਈ ਲਾਜ਼ਮੀ
ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਦਾ ਅੱਜ ਇੱਕ ਵਾਰ ਫਿਰ ਵਿਸਥਾਰ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ।
ਵੀਡੀਓ ਲਈ ਕਲਿੱਕ ਕਰੋ -: