ਮਾਨ ਸਰਕਾਰ ਵੱਲੋਂ ਲਗਾਤਾਰ ਵੱਡੇ-ਵੱਡੇ ਫੈਸਲੇ ਕੀਤੇ ਜਾ ਰਹੇ ਹਨ ਤੇ ਲੋਕ ਹਿੱਤ ਲਈ ਅਹਿਮ ਐਲਾਨ ਵੀ ਕੀਤੇ ਜਾ ਰਹੇ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਵੀਕੇ ਭਾਵਰਾ ਵੱਲੋਂ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਨਵੇਂ ਹੁਕਮ ਮੁਤਾਬਕ ਨਿੱਜੀ ਸੁਰੱਖਿਆ ਏਜੰਸੀਆਂ ਦੁਆਰਾ ਤਾਇਨਾਤ ਕੀਤੇ ਸੁਰੱਖਿਆ ਗਾਰਡਾਂ/ਸੁਪਰਵਾਈਜ਼ਰਾਂ ਦੀ ਵਰਦੀ ਦਾ ਰੰਗ ਖਾਕੀ ਨਹੀਂ ਹੋਣਾ ਚਾਹੀਦਾ। ਜੇਕਰ ਕਿਸੇ ਵੀ ਬੈਲਟ ਬੰਦ ਫੋਰਸਿਜ਼ ਦੀ ਵਰਦੀ ਨਾਲ ਪ੍ਰਾਈਵੇਟ ਸੁਰੱਖਿਆ ਗਾਰਡਾਂ ਦੀ ਵਰਦੀ ਮੇਲ ਖਾਧੀ ਹੋਵੇ ਤਾਂ ਸਬੰਧਤ ਸੁਰੱਖਿਆ ਏਜੰਸੀ ਜਿਸ ਵਲੋਂ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ ਅਧੀਨ ਬਣਦੀ ਕਾਰਵਾਈ ਕਰਕੇ ਦਫਤਰ ਨੂੰ ਤੁਰੰਤ ਸੂਚਿਤ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























