New revelations about : ਚੰਡੀਗੜ੍ਹ ਵਿਖੇ ਦੋ ਦਿਨ ਪਹਿਲਾਂ ਸਟੂਡੈਂਟ ਆਫ ਪੰਜਾਬ ਯੂਨੀਵਰਿਸਟੀ (ਸੋਪੂ) ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ‘ਤੇ 3 ਮੋਟਰਸਾਈਕਲ ਸਵਾਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਜਿਸ ਸਮੇਂ ਵਾਰਦਾਤ ਵਾਪਰੀ ਉਸ ਸਮੇਂ ਗੁਰਲਾਲ ਬਰਾੜ ਇੰਡਸਟਰੀਅਲ ਏਰੀਆ ਦੇ ਇੱਕ ਕਲੱਬ ਬਾਹਰ ਗੱਡੀ ‘ਚ ਬੈਠ ਕੇ ਕਿਸੇ ਵਿਅਕਤੀ ਦਾ ਇੰਤਜ਼ਾਰ ਕਰ ਰਹੇ ਸਨ ਅਤੇ ਉਨ੍ਹਾਂ ਨੇ ਕਿਸੇ ਜਾਣਕਾਰ ਦੀ ਜਨਮ ਦਿਨ ਪਾਰਟੀ ‘ਤੇ ਜਾਣਾ ਸੀ। ਹੁਣ ਇਸ ਸਬੰਧੀ ਵੱਡੇ ਖੁਲਾਸੇ ਸਾਹਮਣੇ ਆ ਰਹੇ ਹਨ। ਇਹ ਪਤਾ ਲੱਗਾ ਹੈ ਕਿ ਗੁਰਲਾਲ ਬਰਾੜ ਪਹਿਲਾਂ ਤੋਂ ਹੀ ਚੰਡੀਗੜ੍ਹ ਪੁਲਿਸ ਨੇ ਸੜਕ ਮਾਮਲੇ ‘ਚ ਲੋੜੀਂਦਾ ਸੀ।
ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮ੍ਰਿਤਕ ਗੁਰਲਾਲ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜਾਣਕਾਰ ਵੀ ਸੀ ਤੇ ਉਹ ਚੰਡੀਗੜ੍ਹ ਪੁਲਿਸ ਵੱਲੋਂ ਉਸ ਖਿਲਾਫ ਕਈ ਅਪਰਾਧਕ ਮਾਮਲੇ ਵੀ ਦਰਜ ਸਨ। ਇੱਕ ਨਾਈਟ ਕਲੱਬ ‘ਚ ਗੁਰਲਾਲ ਬਰਾੜ ਨਾਲ ਕੁਝ ਕੁੜੀਆਂ ਵੀ ਗਈਆਂ ਸਨ ਅਤੇ ਉਥੇ ਦੂਜੇ ਗਰੁੱਪ ‘ਚ ਹੋਰ ਲੜਕੀਆਂ ਨਾਲ ਕੁਝ ਕਿਹਾ ਸੁਣੀ ਹੋਣ ਤੋਂ ਬਾਅਦ ਗੁਰਲਾਲ ਬਰਾੜ ਨੇ ਵਿਰੋਧੀ ਧਿਰ ਦੀਆਂ ਕੁੜੀਆਂ ‘ਤੇ ਪਿਸਤੌਲ ਤਾਣ ਦਿੱਤੀ ਸੀ, ਜਿਸ ਕਾਰਨ ਗੁਰਲਾਲ ਬਰਾੜ ਖਿਲਾਫ ਪੁਲਿਸ ‘ਚ ਮੁਕੱਦਮਾ ਵੀ ਦਰਜ ਕਰ ਲਿਆ ਗਿਆ ਸੀ। ਇੰਝ ਲੱਗਦਾ ਹੈ ਕਿ ਇਹ ਕਤਲ ਗੈਂਗਵਾਰ ਦਾ ਹੀ ਨਤੀਜਾ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਬਣੇ ਫੇਸਬੁੱਕ ਪੇਜ ‘ਤੇ ਗੁਰਲਾਲ ਬਰਾੜ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਵੀ ਸ਼ੇਅਰ ਕੀਤੀ ਗਈ ਹੈ ਜਿਸ ਕਾਰਨ ਪੰਜਾਬ ਪੁਲਿਸ ਨੇ ਵੀ ਜੇਲ੍ਹਾਂ ‘ਚ ਅਲਰਟ ਜਾਰੀ ਕਰ ਦਿੱਤਾ ਹੈ ਤੇ ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਜਥੇਬੰਦੀਆਂ ਤੇ ਗੈਂਗਸਟਰਾਂ ਦੇ ਕਬਜ਼ਿਆਂ ਦੀ ਚਰਚਾ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ। ਚੰਡੀਗੜ੍ਹ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਈ ਮੌਕੇ ‘ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਘਾਲਿਆ ਜਾ ਰਿਹਾ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।