ਦੇਸ਼ ਵਿੱਚ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਵਧਣ ਕਾਰਨ ਕੇਂਦਰ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਸਰਕਾਰ ਨੇ ਰਾਜ ਸਰਕਾਰਾਂ ਦੇ ਨਾਲ-ਨਾਲ ਏਅਰਲਾਈਨਾਂ ਨੂੰ ਵੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਦੇ ਤਹਿਤ ਵਿਦੇਸ਼ੀ ਯਾਤਰੀਆਂ ਵੱਲੋਂ ਸੈਲਫ ਡਿਕਲਰੇਸ਼ਨ ‘ਚ ਯਾਨੀ ਆਪਣੇ ਬਾਰੇ ਗਲਤ ਜਾਣਕਾਰੀ ਦੇਣ ਨੂੰ ਅਪਰਾਧ ਮੰਨਿਆ ਜਾਵੇਗਾ।
ਹਰਿਆਣਾ ਦੇ ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਸਿਹਤ ਅਧਿਕਾਰੀਆਂ ਨੂੰ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ। ਨਵੀਂ ਐਡਵਾਈਜ਼ਰੀ ਦੇ ਤਹਿਤ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਏਅਰ ਸੁਵਿਧਾ ਆਨਲਾਈਨ ਪੋਰਟਲ ‘ਤੇ ਸੈਲਫ ਡਿਕਲਾਰੇਸ਼ਨ ਪੱਤਰ ਦੇਣਾ ਹੋਵੇਗਾ। ਰਿਪੋਰਟ ਸਬੰਧੀ ਹਲਫੀਆ ਬਿਆਨ ਦੇਣਾ ਹੋਵੇਗਾ। ਜੇਕਰ ਇਹ ਹਲਫਨਾਮਾ ਝੂਠਾ ਹੈ ਤਾਂ ਇਸ ਨੂੰ ਅਪਰਾਧਿਕ ਮੁਕੱਦਮੇ ਅਧੀਨ ਮੰਨਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਪਿਛਲੇ 14 ਦਿਨਾਂ ਦੀ ਯਾਤਰਾ ਦਾ ਵੇਰਵਾ ਵੀ ਦੇਣਾ ਹੋਵੇਗਾ। ਏਅਰਲਾਈਨਜ਼ ਨੂੰ ਸਿਰਫ਼ ਉਨ੍ਹਾਂ ਯਾਤਰੀਆਂ ਨੂੰ ਹੀ ਸ਼ਾਮਲ ਕਰਨਾ ਹੋਵੇਗਾ ਜਿਨ੍ਹਾਂ ਨੇ ਏਅਰ ਸੁਵਿਧਾ ਪੋਰਟਲ ‘ਤੇ ਆਪਣਾ ਡਾਟਾ ਅਪਲੋਡ ਕੀਤਾ ਹੈ। ਯਾਤਰੀ ਨੂੰ ਆਪਣੇ ਸਮਾਰਟਫੋਨ ‘ਤੇ ਅਰੋਗਿਆ ਐਪ ਨੂੰ ਡਾਊਨਲੋਡ ਕਰਨਾ ਹੋਵੇਗਾ।
ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਏਅਰਲਾਈਨਜ਼ ਦੇ ਕਰੂ ਮੈਂਬਰਾਂ ਨੂੰ ਯਾਤਰੀਆਂ ਨਾਲ ਸਹੀ ਵਿਵਹਾਰ ਕਰਨਾ ਹੋਵੇਗਾ। ਜੇਕਰ ਕਿਸੇ ਵਿੱਚ ਵੀ ਕੋਵਿਡ ਦੇ ਲੱਛਣ ਦਿਖਾਈ ਦਿੰਦੇ ਹਨ, ਤਾਂ ਉਸ ਨੂੰ ਫਲਾਈਟ ਵਿੱਚ ਹੀ ਆਈਸੋਲੇਟ ਕਰਨਾ ਹੋਵੇਗਾ। 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਯਾਤਰਾ ਦੌਰਾਨ ਪ੍ਰੀ ਅਤੇ ਪੋਸਟ ਕੋਵਿਡ ਟੈਸਟ ਰਿਪੋਰਟ ਤੋਂ ਛੋਟ ਦਿੱਤੀ ਜਾਵੇਗੀ। ਨਾਲ ਹੀ, ਸਾਰੇ ਯਾਤਰੀਆਂ ਨੂੰ ਦੇਸ਼ ਵਿੱਚ ਪਹੁੰਚਣ ਤੋਂ ਬਾਅਦ 7 ਦਿਨਾਂ ਤੱਕ ਘਰ ਵਿੱਚ ਆਈਸੋਲੇਟ ਰਹਿਣਾ ਹੋਵੇਗਾ। 8ਵੇਂ ਦਿਨ ਦੁਬਾਰਾ ਰਿਪੋਰਟ ਕਰਨ ਤੋਂ ਬਾਅਦ 7 ਦਿਨਾਂ ਲਈ ਸੈਲਫ ਮਾਨੀਟਰ ਕਰਨੀ ਹੋਵੇਗਾ।